ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਲਹਿਰਾਇਆ ਤਿਰੰਗਾ, ਫਿਰ ਦਿੱਤੀ ਦੇਸ਼ ਵਿਰੋਧੀ ਤਾਕਤਾਂ ਨੂੰ ਚੇਤਾਵਨੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਲਕ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਅਤੇ ਲੋਕਾਂ ਨੂੰ ਅਜਿਹੀਆਂ ਸ਼ਕਤੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ

 

ਅੱਜ 73ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਹਨ ਜਿਨਾਂ ਨੂੰ ਸੂਬੇ ਦੇ ਵਿਕਾਸ ਅਤੇ ਸ਼ਾਂਤਮਈ ਮਾਹੌਲ ਤੋਂ ਈਰਖਾ ਹੈ ਉਨ੍ਹਾਂ ਕਿਹਾ, ''ਆਓ, ਇਕ ਮਜ਼ਬੂਤ ਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਅਤੇ ਪਿਆਰ, ਸ਼ਾਂਤੀ ਅਤੇ ਏਕਤਾ ਦੀਆਂ ਤੰਦਾਂ ਹੋਰ ਪੀਡੀਆਂ ਕਰਨ ਲਈ ਸਾਂਝੇ ਤੌਰ 'ਤੇ ਕੰਮ ਕਰਨ ਪ੍ਰਤੀ ਅਸੀਂ ਆਪਣੇ ਆਪ ਨੂੰ ਸਮਰਪਿਤ ਕਰੀਏ''

 

ਕੌਮੀ ਆਜ਼ਾਦੀ ਸੰਘਰਸ਼ ਵਿਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਅਥਾਹ ਕੁਰਬਾਨੀਆਂ ਰਾਹੀਂ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਆਜ਼ਾਦੀ ਨੂੰ ਕਾਇਮ ਰਖੀਏ


ਬੀਤੇ ਦਿਨ ਜੰਗ--ਆਜ਼ਾਦੀ ਯਾਦਗਾਰ ਦੇ ਤੀਜੇ ਪੜਾਅ ਦਾ ਉਦਘਾਟਨ ਕਰਨ ਲਈ ਕੀਤੇ ਦੌਰੇ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਯਾਦਗਾਰ ਭਾਰਤੀ ਆਜ਼ਾਦੀ ਸੰਘਰਸ਼ ਦੇ ਵੱਖ ਵੱਖ ਪਹਿਲੂਆਂ ਬਾਰੇ ਨੌਜਵਾਨਾਂ ਦਰਮਿਆਨ ਜਾਗਰੂਕਤਾ ਫੈਲਾਉਣ ਲਈ ਬਹੁਤ ਸਹਾਈ ਸਿੱਧ ਹੋਵੇਗੀ


ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਮਹਾਤਮਾ ਗਾਂਧੀ ਜੀ ਦੇ 150ਵਾਂ ਜਨਮ ਦਿਵਸ ਅਤੇ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ 100 ਵਰੇ ਮੁਕੰਮਲ ਹੋਣ ਦੇ ਮੱਦੇਨਜ਼ਰ ਸਾਲ 2019 ਇੱਕ ਇਤਿਹਾਸਕ ਵਰਾ ਹੈ ਜਿਸ ਨੂੰ ਪੂਰੇ ਜੋਸ਼ੋ ਖਰੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amarinder warns strongly against anti-country forces