ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰਜੀਤ ਸਿੰਘ ਟਿੱਕਾ ਲਾਏ ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ

ਸ੍ਰੀ ਅਮਰਜੀਤ ਸਿੰਘ ਟਿੱਕਾ ਨੇ ਅੱਜ ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਉਨਾਂ ਦੇ ਰਿਸ਼ਤੇਦਾਰ, ਦੋਸਤ ਅਤੇ ਪਤਵੰਤੇ ਵੀ ਹਾਜ਼ਰ ਸਨ।

 

ਇੱਥੇ ਉਦਯੋਗ ਭਵਨ ਵਿਖੇ ਵਿਖੇ ਆਪਣਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਅਮਰਜੀਤ ਸਿੰਘ ਟਿੱਕਾ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਤੌਰ ਚੇਅਰਮੈਨ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਸਮਰੱਥਾ ਅਤੇ ਸ਼ਿੱਦਤ ਨਾਲ ਨਿਭਾਉਣਗੇ।

 

ਸ੍ਰੀ ਟਿੱਕਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਨਾਂ ਨੂੰ ਸਰਕਾਰੀ ਨੌਕਰੀਆਂ ਪਿੱਛੇ ਭੱਜਣ ਦੀ ਬਜਾਏ ਸਵੈ-ਰੁਜ਼ਗਾਰ ਲਈ ਸੂਖਮ, ਛੋਟੇ, ਦਰਮਿਆਨੇ ਅਤੇ ਵੱਡੇ ਉਦਯੋਗ ਸਥਾਪਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਸੂਬਾ ਸਰਕਾਰ ਪਹਿਲਾਂ ਹੀ ਉਦਯੋਗ ਪੱਖੀ ਵਾਤਾਵਰਣ ਸਿਰਜਣ ਲਈ ਲਗਾਤਾਰ ਕਾਰਜ ਕਰ ਰਹੀ ਹੈ।

 

ਉਨਾਂ ਕਿਹਾ ਕਿ ਇਸੇ ਦਿਸ਼ਾ ’ਚ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2017 ਲਾਗੂ ਕੀਤੀ ਜਾ ਚੁੱਕੀ ਹੈ, ਜਿਸ ’ਚ ਉਦਯੋਗਾਂ ਨੂੰ ਅਨੇਕਾਂ ਵਿੱਤੀ ਛੋਟਾਂ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਉਹ ਸੂਬੇ ’ਚ ਸਨਅਤੀ ਆਰਥਿਕਤਾ ਨੂੰ ਮਜ਼ਬੂਤੀ ਦੇਣ, ਨਵੀਂਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਅਤੇ ਕਮਜ਼ੋਰ ਉਦਯੋਗਿਕ ਇਕਾਈਆਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਯਤਨ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amarjit Singh Tikka Chairman of the Punjab Medium Industrial Development Board