ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਤੰਦਰੁਸਤ ਪੰਜਾਬ' ਮਿਸ਼ਨ ’ਚ ਅੰਬਿਕਾ ਸੋਨੀ ਦਾ ਯੋਗਦਾਨ ਸ਼ਲਾਘਾਯੋਗ: ਗੁਰਮੀਤ ਸੋਢੀ

-----ਖੇਡ ਮੰਤਰੀ ਵੱਲੋਂ ਖਿਡਾਰੀਆਂ ਲਈ ਜਿੰਮ ਵਾਸਤੇ ਫੰਡ ਮੁਹੱਈਆ ਕਰਵਾਉਣ ਲਈ ਅੰਬਿਕਾ ਸੋਨੀ ਦਾ ਧੰਨਵਾਦ-------

-------ਮੁੱਖ ਮੰਤਰੀ ਦੇ ਸੁਪਨਮਈ ਪ੍ਰਾਜੈਕਟ 'ਤੰਦਰੁਸਤ ਪੰਜਾਬ' ਮਿਸ਼ਨ ਨੂੰ ਮਿਲੇਗਾ ਹੁਲਾਰਾ: ਰਾਣਾ ਸੋਢੀ-------

 

 

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਰਾਜ ਸਭਾ ਮੈਂਬਰ ਸ੍ਰੀਮਤੀ ਅੰਬਿਕਾ ਸੋਨੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਆਪਣੇ ਐਮ.ਪੀ. ਲੈਡ ਫੰਡ ਚੋਂ 5 ਕਰੋੜ ਰੁਪਏ ਨੌਜਵਾਨਾਂ ਨੂੰ ਜਿੰਮ ਸਮੇਤ ਪਿੰਡਾਂ ਲਈ ਸੋਲਰ ਲਾਈਟਾਂ, ਸੀ.ਸੀ.ਟੀ.ਵੀ. ਆਦਿ ਸਥਾਪਤ ਕਰਨ ਲਈ ਵੰਡੀ ਹੈ


ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਰਾਣਾ ਸੋਢੀ ਨੇ ਰਾਜ ਸਭਾ ਮੈਂਬਰ ਸ੍ਰੀਮਤੀ ਸੋਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀਮਤੀ ਅੰਬਿਕਾ ਸੋਨੀ ਵੱਲੋਂ 5 ਕਰੋੜ ਰੁਪਏ ਦਾ ਫੰਡ ਮੁਹੱਈਆ ਕਰਵਾਏ ਜਾਣ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 'ਸੁਪਨਮਈ ਪ੍ਰਾਜੈਕਟ 'ਤੰਦਰੁਸਤ ਪੰਜਾਬ' ਮਿਸ਼ਨ ਨੂੰ ਵੱਡਾ ਹੁਲਾਰਾ ਮਿਲੇਗਾ ਸੋਢੀ ਨੇ ਕਿਹਾ ਕਿ ਸ੍ਰੀਮਤੀ ਸੋਨੀ ਵੱਲੋਂ ਮੁਹੱਈਆ ਕਰਵਾਏ ਗਏ ਇਸ ਫੰਡ ਨਾਲ ਸ੍ਰੀ ਆਨੰਦਪੁਰ ਸਾਹਿਬ ਹਲਕਾ ਵਿੱਚ ਪੈਂਦੇ ਸ਼ਹੀਦ--ਆਜ਼ਮ ਭਗਤ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਮਾਨ ਵੰਡਣ ਦੀ ਸ਼ੁਰੂਆਤ ਹੋ ਗਈ

 

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵਿਆਪਕ ਖੇਡ ਨੀਤੀ ਬਣਾਈ ਗਈ ਜਿਸ ਨਾਲ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਪੱਖੀ ਮਾਹੌਲ ਬਣਿਆ ਹੈ ਨੌਜਵਾਨਾਂ ਲਈ ਜਿੱਥੇ ਜਿੰਮ ਅਤੇ ਸਟੇਡੀਅਮ ਬਣਾਏ ਜਾ ਰਹੇ ਹਨ ਉਥੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਨਗਦ ਇਨਾਮ ਰਾਸ਼ੀ ਵਿੱਚ ਤਿੰਨ ਤੋਂ ਚਾਰ ਗੁਣਾਂ ਵਾਧਾ ਹੋਇਆ ਹੈ ਖਿਡਾਰੀਆਂ ਨੂੰ 2011 ਤੋਂ 2018 ਤੱਕ ਦੇ ਸਾਲਾਂ ਦੀਆਂ ਪ੍ਰਾਪਤੀਆਂ ਲਈ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੀ ਵੰਡੇ ਜਾ ਰਹੇ ਹਨ

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ambika Sonis contribution in healthy Punjab mission is laudable Gurmeet Sodhi