ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ਦੀ ਅਦਾਲਤ ਵੱਲੋਂ ਚਾਰ ‘ਅੱਤਵਾਦੀਆਂ’ ਦਾ 10 ਦਿਨਾ ਪੁਲਿਸ ਰਿਮਾਂਡ

ਅੰਮ੍ਰਿਤਸਰ ਦੀ ਅਦਾਲਤ ਵੱਲੋਂ ਚਾਰ ‘ਅੱਤਵਾਦੀਆਂ’ ਦਾ 10 ਦਿਨਾ ਪੁਲਿਸ ਰਿਮਾਂਡ

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਜ ਬਲਵੰਤ ਸਿੰਘ ਉਰਫ਼ ਬਾਬਾ ਉਰਫ਼ ਨਿਹੰਗ, ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਰੰਧਾਵਾ, ਹਰਭਜਨ ਸਿੰਘ ਤੇ ਬਲਬੀਰ ਸਿੰਘ ਨੂੰ ਅੰਮ੍ਰਿਤਸਰ ’ਚ ਜੁਡੀਸ਼ੀਅਲ ਮੈਜਿਸਟ੍ਰੇਟ – ਫ਼ਸਟ ਕਲਾਸ ਮੀਨਾਕਸ਼ੀ ਮਹਾਜਨ ਦੀ ਅਦਾਲਤ ਵਿੱਚ ਪੇਸ਼ ਕੀਤਾ। ਇਹ ਚਾਰੇ ਜਣੇ ਐਤਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਸਨ। ਅਦਾਲਤ ਨੇ ਅੱਜ ਇਨ੍ਹਾਂ ਚਾਰਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

 

 

ਪੁਲਿਸ ਨੇ ਇਨ੍ਹਾਂ ਚਾਰਾਂ ਦਾ 14 ਦਿਨਾਂ ਦਾ ਰਿਮਾਂਡ ਮੰਗਿਆ ਸੀ।

ਅੰਮ੍ਰਿਤਸਰ ਦੀ ਅਦਾਲਤ ਵੱਲੋਂ ਚਾਰ ‘ਅੱਤਵਾਦੀਆਂ’ ਦਾ 10 ਦਿਨਾ ਪੁਲਿਸ ਰਿਮਾਂਡ

 

ਪੁਲਿਸ ਵੱਲੋਂ ਇਨ੍ਹਾਂ ਚਾਰਾਂ ਦੇ ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ (KZF) ਨਾਲ ਸਬੰਧਤ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਪੁਲਿਸ ਮੁਤਾਬਕ ਇਨ੍ਹਾਂ ਦੀ ਯੋਜਨਾ ਕਥਿਤ ਤੌਰ ’ਤੇ ਪੰਜਾਬ ਤੇ ਲਾਗਲੇ ਇਲਾਕਿਆਂ ਵਿੱਚ ਦਹਿਸ਼ਤਗਰਦ ਹਮਲੇ ਕਰਨ ਦੀ ਸੀ।

 

 

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਪੰਜ ਏ.ਕੇ.–47 ਰਾਈਫ਼ਲਾਂ, ਪਿਸਤੌਲਾਂ, ਸੈਟੇਲਾਇਟ ਫ਼ੋਨ ਤੇ ਹਥਗੋਲੇ ਬਰਾਮਦ ਕੀਤੇ ਹਨ। ਇਨ੍ਹਾਂ ਚਾਰਾਂ ਤੋਂ ਇਲਾਵਾ ਇੱਕ ਹੋਰ ਮੁਲਜ਼ਮ ਮਾਨ ਸਿੰਘ ਵੀ ਹੈ। ਪੁਲਿਸ ਮੁਤਾਬਕ ਮੁਢਲੀ ਜਾਂਚ ਦੌਰਾਨ ਇਹੋ ਪਤਾ ਲੱਗਾ ਹੈ ਕਿ ਮਾਨ ਸਿੰਘ ਪਹਿਲਾਂ ਹੀ ਹਥਿਆਰਾਂ ਨਾਲ ਸਬੰਧਤ ਇੱਕ ਮਾਮਲੇ ਕਾਰਨ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਹੈ।

 

 

ਮਾਨ ਸਿੰਘ ਨੇ ਹੀ ਆਕਾਸ਼ਦੀਪ ਨੂੰ ਹਥਿਆਰ ਚੁੱਕਣ ਦੀ ਸਲਾਹ ਦਿੱਤੀ ਸੀ; ਜਦੋਂ ਉਹ ਦੋਵੇਂ ਜੇਲ੍ਹ ਵਿੱਚ ਸਨ।

ਅੰਮ੍ਰਿਤਸਰ ਦੀ ਅਦਾਲਤ ਵੱਲੋਂ ਚਾਰ ‘ਅੱਤਵਾਦੀਆਂ’ ਦਾ 10 ਦਿਨਾ ਪੁਲਿਸ ਰਿਮਾਂਡ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amritsar Court sends four terrorists on 10 days Police Remand