ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ : ਸਿੱਖਿਆ ਮੰਤਰੀ ਨੂੰ ਪ੍ਰਦਰਸ਼ਨਕਾਰੀਆਂ ਨੇ ਸੁਣਾਈਆਂ ਖਰੀਆਂ–ਖਰੀਆਂ

ਅੰਮ੍ਰਿਤਸਰ : ਸਿੱਖਿਆ ਮੰਤਰੀ ਨੂੰ ਪ੍ਰਦਰਸ਼ਨਕਾਰੀਆਂ ਨੇ ਸੁਣਾਈਆਂ ਖਰੀਆਂ–ਖਰੀਆਂ

ਹਮੇਸ਼ਾਂ ਵਿਵਾਦਾਂ ‘ਚ ਰਹਿਣ ਵਾਲੇ ਪੰਜਾਬ ਦੇ ਸਿੱਖਿਆ ਮੰਤਰੀ ਓ ਪੀ ਸੋਨੀ ਨੂੰ ਅੱਜ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਨੇ 8886 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਸਿਹਰਾ ਲੈਣ ਦੀ ਕੋਸ਼ਿਸ਼ ਕੀਤੀ।  ਅੱਜ ਆਸ਼ਾ ਵਰਕਰਾਂ, ਮਿਡ ਡੇ ਮੀਲ, ਆਂਗਣਵਾੜੀ ਵਰਕਰਾਂ ਵੱਲੋਂ ਸਾਂਝੇ ਤੌਰ ‘ਤੇ ਸਿੱਖਿਆ ਮੰਤਰੀ ਦੀ ਅੰਮ੍ਰਿਤਸਰ ‘ਚ ਰਿਹਾਇਸ ਤਾ ਘਿਰਾਓ ਕੀਤਾ ਗਿਆ।

 

ਇਸ ਮੌਕੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈਣ ਪਹੁੰਚੇ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਵਿੱਤੀ ਘਾਟੇ ‘ਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਹਮੇਸ਼ਾਂ ਲੋਕ ਪੱਖੀ ਸੋਚ ਰੱਖਦੀ ਹੈ, ਸਭ ਦੇ ਮਸਲੇ ਹੌਲੀ ਹੌਲੀ ਹੱਲ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਚੀਜ ਦਾ ਹੱਲ ਰੈਲੀਆਂ ਧਰਨੇ ਨਹੀਂ ਹੁੰਦੇ, ਤੁਸੀਂ ਜਦੋਂ ਮਰਜੀ ਸਾਡੇ ਕੋਲ ਆਓ ਅਸੀਂ ਤੁਹਾਡੇ ਲਈ ਦਰਵਾਜੇ ਖੁੱਲ੍ਹੇ ਹਨ।

 

ਉਨ੍ਹਾਂ ਕਿਹਾ ਕਿ ਅਸੀਂ ਹੁਣੇ ਹੀ ਸਰਵ ਸਿੱਖਿਆ ਅਭਿਆਨ, ਰਮਸਾ ਤੇ ਹੋਰ ਸਕੀਮਾਂ ਅਧੀਨ ਠੇਕੇ ‘ਤੇ ਕੰਮ ਕਰਦੇ ਅਧਿਆਪਕਾ ਨੂੰ ਪੱਕੇ ਕੀਤਾ ਹੈ। ਜਦੋਂ ਹੀ ਸਿੱਖਿਆ ਮੰਤਰੀ ਇਹ ਬੋਲ ਕੇ ਹਟੇ ਤਾਂ ਉਸ ਮੌਕੇ ਪ੍ਰਦਰਸ਼ਨਕਾਰੀ ਆਗੂ ਕਰਮਜੀਤ ਕੌਰ ਮਾਨ ਨੇ ਸਿੱਖਿਆ ਮੰਤਰੀ ਨੂੰ ਕਿਹਾ ਤੁਸੀਂ ਅਧਿਆਪਕਾਂ ਨੂੰ ਬਰਖਾਸਤ ਕਰ ਰਹੇ ਹੋ, ਤੁਹਾਡੇ ਨਾਲ ਕੋਈ ਗੱਲ ਕਿਵੇਂ ਕਰੇ ਆ ਕੇ।

 

ਇਸ ‘ਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਨਹੀਂ ਜੋ ਮੈਂ ਪਟਿਆਲਾ ‘ਚ ਬੋਲ ਕੇ ਆਇਆ ਸੀ ਉਹ ਸਭ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਤੇ ਸਕੀਮਾਂ ‘ਚ ਕੰਮ ਕਰਦੀਆਂ ਵਰਕਰਾਂ ਦੀਆਂ ਮੰਗਾਂ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਮੰਤਰੀ ਮੰਡਲ ਦੀ ਕਮੇਟੀ ਨਾਲ ਮੀਟਿੰਗ ਕਰਾਉਣ ਦਾ ਵਾਅਦਾ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AMRITSAR: Education Minister