ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰੰਕਾਰੀ ਭਵਨ ਧਮਾਕੇ ਦੇ ਮੁਲਜ਼ਮਾਂ ਨੂੰ 9 ਦਿਨਾ ਨਿਆਇਕ ਹਿਰਾਸਤ ’ਚ ਭੇਜਿਆ

ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿਖੇ 18 ਨਵੰਬਰ ਨੂੰ ਨਿਰੰਕਾਰੀ ਭਵਨ `ਚ ਹੋਏ ਬੰਬ ਧਮਾਕੇ ਦੇ ਮਾਮਲੇ `ਚ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਅਵਤਾਰ ਸਿੰਘ ਖ਼ਾਲਸਾ ਅਤੇ ਬਿਕਰਮਜੀਤ ਸਿੰਘ ਨੂੰ ਅੱਜ ਅਜਨਾਲਾ ਦੀ ਅਦਾਲਤ `ਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਦੋਨਾਂ ਦੀ ਹੋਰ ਰਿਮਾਂਡ ਦੀ ਮੰਗ ਨਾ ਕੀਤੇ ਜਾਣ ਮਗਰੋਂ ਮਾਨਯੋਗ ਅਦਾਲਤ ਨੇ ਦੋਨਾਂ ਨੂੰ 9 ਦਿਨਾਂ ਦੀ ਨਿਆਇਕ ਹਿਰਾਸਤ `ਚ ਭੇਜ ਦਿੱਤਾ ਹੈ। ਇਸ ਬੰਬ ਧਮਾਕੇ ਚ 3 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 16 ਲੋਕ ਗੰਭੀਰ ਜ਼ਖ਼ਮੀ ਹੋ ਗਏ ਸਨ।

 

ਜਾਣਕਾਰੀ ਮੁਤਾਬਕ ਦੋਨਾਂ ਦੋਸ਼ੀਆਂ ਨੂੰ ਭਾਰੀ ਪੁਲਿਸ ਸੁਰੱਖਿਆ ਦੌਰਾਨ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਅਜਨਾਲਾ, ਰਾਧਿਕਾ ਪੁਰੀ ਦੇ ਪ੍ਰੀ-ਮੀਟਰ ਸੈਸ਼ਨ ਚ ਪੇਸ਼ ਕੀਤਾ ਗਿਆ ਸੀ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਸੀ। ਸੈੱਲ ਨੇ ਆਪਣੀ ਪੁੱਛਗਿੱਛ ਮੁਕੰਮਲ ਕਰ ਲੈਣ ਮਗਰੋਂ ਦੋਵੇਂ ਮੁਲਜ਼ਮਾਂ ਦੀ ਜੁਡੀਸ਼ੀਅਲ ਹਿਰਾਸਤ ਦੀ ਮੰਗ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ।  

 

ਮੁਲਜ਼ਮ ਦੇ ਵਕੀਲ ਰਣਜੀਤ ਸਿੰਘ ਛੀਨਾ ਨੇ ਕਿਹਾ, ‘ਜਿਵੇਂ ਕਿ ਪੁਲਿਸ ਨੇ ਕੇਸ ਦੀ ਜਾਂਚ ਪੂਰੀ ਕਰ ਲਈ ਹੈ, ਅਦਾਲਤ ਨੇ ਦੋਵਾਂ ਨੂੰ 20 ਦਸੰਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।’

 

ਦੋਵਾਂ ਨੂੰ ਅਗਲੀ ਸੁਣਵਾਈ ਲਈ 20 ਦਸੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾਬਿਕਰਮਜੀਤ ਨੂੰ 21 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਦਕਿ ਅਵਤਾਰ ਨੂੰ 24 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ

 

ਇਸ ਤੋਂ ਪਹਿਲਾਂ, ਦੋਹਾਂ ਦੋਸ਼ੀਆਂ ਨੂੰ 10 ਦਸੰਬਰ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਅਵਤਾਰ ਸਿੰਘ ਦੀ ਗ੍ਰਿਫਤਾਰੀ ਨਾਲ ਪੁਲਿਸ ਨੇ ਪਾਕਿਸਤਾਨ ਵਿੱਚ ਸਥਿਤ ਇੰਟਰ ਸਰਵਿਸ ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਦੁਆਰਾ ਖੜ੍ਹੇ ਹੋਏ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਸਵੈ-ਪ੍ਰਚਾਰ ਮੁਖੀ   ਹਰਮੀਤ ਸਿੰਘ 'ਪੀਐਚਡੀ' ਨਾਲ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਇਆ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amritsar grenade attack Accused Avtar Singh and Bikramjit Singh sent to 9-day judicial custody