ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ਦੇ ਕਾਂਗਰਸੀ ਐੱਮਪੀ ਦੇ ਜੀਜੇ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ਦੇ ਕਾਂਗਰਸੀ ਐੱਮਪੀ ਦੇ ਸਾਲ਼ੇ ਨੇ ਕੀਤੀ ਖ਼ੁਦਕੁਸ਼ੀ

ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਜੀਜੇ ਹਰਪ੍ਰੀਤ ਸਿੰਘ ਉਰਫ਼ ਸੋਨੂੰ ਨੇ ਅੱਜ ਬੁੱਧਵਾਰ ਨੂੰ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਅੰਮ੍ਰਿਤਸਰ ਜਿ਼ਲ੍ਹੇ ਦੇ ਪਿੰ਼ਡ ਬੂਆ ਨੰਗਲੀ ਵਿਖੇ ਵਾਪਰੀ। ਹਰਪ੍ਰੀਤ ਸਿੰਘ ਨੇ ਆਪਣੇ ਲਾਇਸੈਂਸਸ਼ੁਦਾ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰੀ। ਉਹ ਆਪਣੇ ਪਿੱਛੇ ਆਪਣੀ ਮਾਂ, ਪਤਨੀ, ਇੱਕ ਪੁੱਤਰ ਤੇ ਇੱਕ ਧੀ ਛੱਡ ਗਿਆ ਹੈ।


ਪੁਲਿਸ ਮੁਤਾਬਕ ਹਰਪ੍ਰੀਤ ਨੇ ਕਈ ਜਣਿਆਂ ਨੂੰ ਰਕਮਾਂ ਉਧਾਰੀਆਂ ਦਿੱਤੀਆਂ ਹੋਈਆਂ ਸਨ ਪਰ ਉਹ ਉਨ੍ਹਾਂ ਨੂੰ ਵਾਪਸ ਨਹੀਂ ਲੈ ਪਾ ਰਿਹਾ ਸੀ।


ਹਰਪ੍ਰੀਤ ਸਿੰਘ ਪਿੰਡ ਦੇ ਆਪਣੇ ਫ਼ਾਰਮ-ਹਾਊਸ `ਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਪਰਿਵਾਰ ਮੁਤਾਬਕ ਹਰਪ੍ਰੀਤ ਸਿੰਘ ਨੇ ਅੱਜ ਸਵੇਰੇ 8:30 ਵਜੇ ਆਪਣੀ ਜੀਵਨ-ਲੀਲਾ ਸਮਾਪਤ ਕੀਤੀ।


ਹਰਪ੍ਰੀਤ ਸਿੰਘ ਖ਼ੁਦਕੁਸ਼ੀ ਤੋਂ ਪਹਿਲਾਂ ਇੱਕ ਖ਼ੁਦਕੁਸ਼ੀ-ਨੋਟ ਵੀ ਲਿਖ ਕੇ ਗਿਆ ਹੈ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਕੁਝ ਕਿਸਾਨਾਂ ਸਮੇਤ ਦੋ ਦਰਜਨ ਤੋਂ ਵੱਧ ਲੋਕਾਂ ਨੁੰ ਜਿ਼ੰਮੇਵਾਰ ਦੱਸਿਆ ਹੈ। ਉਸ ਦਾ ਦੋਸ਼ ਹੈ ਕਿ ‘ਪਿੰਡ ਦਾਲਮ ਦੇ ਮਨਦੀਪਕ ਸਿੰਘ ਨੇ ਉਸ ਤੋਂ 90 ਲੱਖ ਰੁਪਏ ਲਏ ਸਨ। ਦੂਜੇ ਦਿੱਲੀ ਦੇ ਪੰਜਾਬੀ ਬਾਗ਼ `ਚ ਰਹਿੰਦੇ ਵਰੁਣ ਸਚਦੇਵਾ ਨੇ ਉਸ ਦੇ ਫ਼ਲੈਟ `ਤੇ ਕਬਜ਼ਾ ਕੀਤਾ ਹੋਇਆ ਹੈ। ਉਸ ਨੇ ਇੱਕ ਦਰਜਨ ਤੋਂ ਵੱਧ ਕਿਸਾਨਾਂ `ਤੇ ਵੀ ਰਕਮਾਂ ਵਾਪਸ ਨਾ ਕਰਨ ਦਾ ਦੋਸ਼ ਲਾਇਆ ਹੈ।`


ਐੱਸਐੱਸਪੀ ਪਰਮਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਖ਼ੁਦਕੁਸ਼ੀ-ਨੋਟ ਦੀ ਤਹਿਕੀਕਾਤ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਜਾਵੇਗਾ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amritsar MP brother in law commits suicide