ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਮੈਟਰੋ ਰੇਲ ਚਲਾਉਣ ਦੀ ਮੰਗ

ਐਮਪੀ ਨੇ ਕੀਤੀ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਮੈਟਰੋ ਚਲਾਉਣ ਦੀ ਮੰਗ

ਭਾਰਤ ਅਤੇ ਪਾਕਿਸਤਾਨ ਵੱਲੋਂ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਤੱਕ ਲਾਂਘਾ ਬਣਾਉਣ ਦੀ ਯੋਜਨਾ ਤੋਂ ਬਾਅਦ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਮੈਟਰੋ ਚਲਾਈ ਜਾਵੇ।


ਇਕ ਪ੍ਰੈਸ ਬਿਆਨ ਰਾਹੀਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਮੈਟਰੋ ਰੇਲ ਸੇਵਾ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਇਕ ਪ੍ਰਸਤਾਵ ਭੇਜੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।


ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਅੰਮ੍ਰਿਤਸਰ ਸ਼ਹਿਰ ਤੋਂ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੱਕ ਏਲੀਵੇਟਡ ਸੜਕ ਬਣਾਈ ਜਾਵੇ। ਉਨ੍ਹਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੂੰ ਵੀ ਸਲਾਹ ਦਿੱਤੀ ਕਿ ਉਹ ਅਜਿਹੇ ਪ੍ਰੋਜੈਕਟ ਦਾ ਪ੍ਰਸਤਾਵ ਤਿਆਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੌਂਪਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amritsar MP writes to PM to start metro rail from Amritsar to Dera Baba Nanak