ਅੱਜ ਸਵੇਰੇ ਸਮੇਂ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਚ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਗਈ ਐਸਟੀਐਫ ਅਤੇ ਤਸਕਰਾਂ ਵਿਚਕਾਰ ਮੁਕਾਬਲਾ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਜਦੋਂ ਐਸਟੀਐਫ ਨੇ ਮਿਲੀ ਸੂਚਨਾ ਦੇ ਆਧਾਰ ਉਤੇ ਤਸਕਰਾਂ ਉਤੇ ਛਾਪੇਮਾਰੀ ਕੀਤੀ। ਇਸ ਦੌਰਾਨ ਤਸਕਰਾਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਐਸਟੀਐਫ ਦੀ ਟੀਮ ਨੇ ਚੁਸਤੀ ਵਰਤਦੇ ਹੋਏ ਤਸਕਰਾਂ ਨੂੰ ਕਾਬੂ ਕਰ ਲਿਆ ਹੈ। ਤਸਕਰਾਂ ਕੋਲੋ 4 ਕਿਲੋਂ ਹੈਰੋਇਨ ਸਮੇਤ ਵੱਡੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਹਥਿਆਰਾਂ ਵਿਚ 5 ਏਕੇ 47 ਰਾਈਫਲਾਂ, ਪਿਸਤੌਲ ਤੋਂ ਇਲਾਵਾ ਹੋਰ ਗੋਲੀ ਸਿੱਕਾ ਵੀ ਬਰਾਮਦ ਕੀਤਾ ਗਿਆ ਹੈ।
ਇਸ ਮੁਕਾਬਲੇ ਦੀ ਸੂਚਨਾ ਮਿਲਦਿਆਂ ਹੀ ਐਸਟੀਐਫ ਦੇ ਮੁਖੀ ਵੀ ਘਟਨਾ ਸਥਾਨ ਉਤੇ ਪਹੁੰਚ ਗਏ ਹਨ। ਇਸ ਮਾਮਲੇ ਦੀ ਐਸਟੀਐਫ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਹੈਰੋਇਨ ਅਤੇ ਹਥਿਆਰ ਕਿਥੋਂ, ਕਿਵੇਂ ਆਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਤਸਕਰ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਨਾਲ ਸਬੰਧ ਰੱਖਦੇ ਹਨ।