ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਅੰਮ੍ਰਿਤਸਰ ਰੇਲ ਹਾਦਸਾ ਪੀੜਤਾਂ ਵੱਲੋਂ ਵਿਧਾਨ ਸਭਾ ਅੱਗੇ ਸਿੱਧੂ ਖਿਲਾਫ਼ ਪ੍ਰਦਰਸ਼ਨ

ਅੰਮ੍ਰਿਤਸਰ ਰੇਲ ਹਾਦਸਾ ਪੀੜਤਾਂ ਵੱਲੋਂ ਵਿਧਾਨ ਸਭਾ ਅੱਗੇ ਸਿੱਧੂ ਖਿਲਾਫ਼ ਪ੍ਰਦਰਸ਼ਨ।

ਅੰਮ੍ਰਿਤਸਰ ਵਿਚ ਦੁਸ਼ਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਪੰਜਾਬ ਦੇ ਵਿਧਾਨ ਸਭਾ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ। ਪੀੜਤ ਪਰਿਵਾਰਾਂ ਵੱਲੋਂ ਨਵਜੋਤ ਸਿੱਧੂ ਵਿਰੁੱਧ ਮੋਰਚਾ ਖੋਲ੍ਹਿਆ ਗਿਆ।

 

ਪੀੜਤ ਪਰਿਵਾਰਾਂ ਨੇ ਸਰਕਾਰ ਉਤੇ ਦੋਸ਼ ਲਗਾਇਆ ਕਿ ਉਸ ਸਮੇਂ ਕੀਤੇ ਗਏ ਵਾਅਦੇ ਅੱਜ ਤੱਕ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਗਏ। ਪੀੜਤਾਂ ਨੇ ਨਵਜੋਤ ਸਿੱਧੂ ਜੋੜੈ ਨੂੰ ਆਪਆ ਨਿਸ਼ਾਨਾ ਬਣਾਉਂਦੇ ਹੋਏ ਹੱਥਾਂ ਵਿਚ ਤੱਖਤੀਆਂ ਉਤੇ ਲਿਖਿਆ ਸੀ ਖੂਨ ਪੀਣਾ ਸਿੱਧੂ  ਜੋੜਾ ਮੁਰਦਾਬਾਦ।  

 

ਲੋਕਾਂ ਨੇ ਸਿੱਧੂ ਜੋੜੈ ਨੂੰ ਬੇਗੁਨਾਹਾ ਦਾ ਕਤਲ ਦਸਦਿਆਂ ਹੱਥਾਂ ਵਿਚ ਤਖਤੀਆਂ ਫੜ੍ਹੀਆਂ ਹੋਈਆਂ ਸਨ। ਪੀੜਤਾਂ ਨੇ ਕਿਹਾ ਕਿ ਸਰਕਾਰ ਨੇ ਉਸ ਸਮੇਂ ਨੌਕਰੀਆਂ ਦੇਣ, ਬੱਚਿਆਂ ਦੀ ਪੜ੍ਹਾਈ ਦਾ ਖਰਚਾ ਉਠਾਉਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਪੂਰਾ ਨਹੀਂ ਹੋਇਆ।  ਉਨ੍ਹਾਂ ਮੰਗ ਕੀਤੀ ਕਿ ਕੀਤੇ ਹੋਏ ਵਾਅਦੇ ਪੂਰੇ ਕੀਤੇ ਜਾਣ।

 

ਲੋਕਾਂ ਨੇ ਇਹ ਵੀ ਕਿਹਾ ਕਿ ਉਹ ਇਸ ਸਬੰਧੀ ਨਵਜੋਤ ਸਿੱਧੂ ਦੀ ਕੋਠੀ ਕਈ ਵਾਰ ਚੱਕਰ ਲਗਾ ਚੁੱਕੇ ਹਨ, ਪ੍ਰੰਤੂ ਅਜੇ ਤੱਕ ਕੋਈ ਹੱਲ ਨਹੀਂ ਹੋਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amritsar train victim s protest against Punjab govt and sidhu couple out side the Punjab vidhansabha