ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਅਨੰਦਪੁਰ ਸਾਹਿਬ ਨੂੰ ਧਾਰਮਿਕ ਅਤੇ ਐਡਵੈਂਚਰ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ, ਇਤਿਹਾਸਕ ਅਤੇ ਸੈਰ ਸਪਾਟਾ ਕੇਂਦਰ ਵਜੋਂ ਵਿਕਸਿਤ ਹੋਣ ਲਈ ਤਿਆਰ ਹੈ।

 

ਇਸ ਉਦੇਸ਼ ਲਈ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਉੱਚ ਪੱਧਰੀ ਬੈਠਕ ਹੋਈ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ, ਪੰਜਾਬ ਸਰਕਾਰ ਵਿੱਚ ਸੈਰ ਸਪਾਟਾ, ਸੰਸਕ੍ਰਿਤੀ ਅਤੇ ਤਕਨੀਰੀ ਸਿੱਖਿਆ ਮੰਤਰੀ, ਚਰਨਜੀਤ ਸਿੰਘ ਚੰਨੀ ਅਤੇ ਸਥਾਨਕ ਸਾਂਸਦ ਮਨੀਸ਼ ਤਿਵਾੜੀ ਸਣੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਂਸਦ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਸਦੀ ਖੇਤਰ ਸ੍ਰੀ ਅਨੰਦਪੁਰ ਸਾਹਿਬ ਨੂੰ ਖ਼ਾਲਸੇ ਦੀ ਜਨਮ ਭੂਮੀ ਹੋਣ ਦਾ ਮਾਣ ਪ੍ਰਾਪਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪਵਿੱਤਰ ਸਥਾਨ ਚਮਕੌਰ ਸਾਹਿਬ, ਜਿੱਥੇ ਦੋ ਵੱਡੇ ਸਾਹਿਬਜ਼ਾਦਿਆਂ ਨੇ ​​ਮੁਗ਼ਲ ਫੌਜ ਨਾਲ ਲੜਦੇ ਹੋਏ ਆਪਣੀਆਂ ਜ਼ਿੰਦਗੀਆਂ ਦੀ ਕੁਰਬਾਨੀ ਦਿੱਤੀ ਹੈ, ਉਹ ਵੀ ਇਸ ਸੰਸਦੀ ਖੇਤਰ ਵਿੱਚ ਆਉਂਦਾ ਹੈ।

 

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਜ਼ਿਲ੍ਹਾ ਨਵਾਂ ਸ਼ਹਿਰ ਵੀ ਇਸ ਸੰਸਦੀ ਖੇਤਰ ਵਿੱਚ ਆਉਂਦਾ ਹੈ।

 

ਸੰਸਦ ਮੈਂਬਰ ਸ੍ਰੀ ਤਿਵਾੜੀ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਨਾਲ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਤਰਜੀਹ ਦਿੱਤੀ ਹੈ।

 

ਸ੍ਰੀ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਦੀ ਮੱਦਦ ਨਾਲ ਇਕ ਧਾਰਮਿਕ, ਐਡਵੈਂਚਰ ਸੈਲਾਨੀ ਕੇਂਦਰ ਵਿਕਸਿਤ ਕਰ ਰਹੀ ਹੈ, ਜਿਸ ਰਾਹੀਂ ਅੰਮ੍ਰਿਤਸਰ, ਅਨੰਦਪੁਰ ਸਾਹਿਬ, ਫ਼ਤਿਹਗੜ੍ਹ ਸਾਹਿਬ ਅਤੇ ਹੋਰ ਪਵਿੱਤਰ ਅਤੇ ਇਤਿਹਾਸਕ ਸਥਾਨਾਂ ਨੂੰ ਜੋੜਿਆਂ ਜਾ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਕੇਂਦਰ ਦੇ ਵਿਕਸਤ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਦੀ ਮੀਟਿੰਗ ਇਹ ਯਕੀਨੀ ਬਣਾਉਣ ਲਈ ਰੱਖੀ ਗਈ ਹੈ ਕਿ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਜ ਜਾਂ ਕੇਂਦਰ ਸਰਕਾਰ ਦੇ ਪੱਧਰ 'ਤੇ ਜੋ ਕੁਝ ਵੀ ਕੰਮ ਕੀਤਾ ਜਾਣਾ ਹੈ ਉਸ ਨਾਲ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anandpur Sahib parliamentary constituency being developed as religious adventure tourist hub