ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਵਿਰਾਸਤ-ਏ-ਖਾਲਸਾ ਬੰਦ 

ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਐਤਵਾਰ ਨੂੰ ਪਾਜੀਟਿਵ ਮਰੀਜ਼ਾਂ ਦਾ ਅੰਕੜਾ ਵੱਧ ਕੇ 107 ਹੋ ਗਿਆ ਹੈ। ਦੇਸ਼ ਭਰ 'ਚ ਸਕੂਲ, ਕਾਲਜ, ਸੈਰ-ਸਪਾਟਾ ਕੇਂਦਰ, ਮੀਟਿੰਗਾਂ, ਇਕੱਠ, ਰੈਲੀਆਂ, ਖੇਡ ਮੁਕਾਬਲੇ ਰੱਦ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਵੀ ਕੋਰੋਨਾ ਤੋਂ ਬਚਾਅ ਲਈ ਕਈ ਅਹਿਮ ਕਦਮ ਚੁੱਕੇ ਹਨ। ਅੱਜ ਕੈਪਟਨ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿੱਤ ਵਿਰਾਸਤ-ਏ-ਖਾਲਸਾ ਬੰਦ ਕਰਨ ਦੇ ਆਦੇਸ਼ ਦੇ ਦਿੱਤੇ ਹਨ।
 

ਕੁਲਵਿੰਦਰ ਭਾਟੀਆ ਦੀ ਰਿਪੋਰਟ ਮੁਤਾਬਿਕ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦੇ ਅਨੁਸਾਰ ਪੰਜਾਬ ਦੇ ਸੱਭਿਆਚਾਰਕ ਤੇ ਸੈਰ-ਸਪਾਟਾ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਅਗਲੇ ਹੁਕਮਾਂ ਤੱਕ ਸੈਲਾਨੀਆਂ ਲਈ ਬੰਦ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਵੇਖਣ ਆਉਣ ਵਾਲੇ ਸੈਲਾਨੀਆਂ ਨੂੰ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਆਪਣਾ ਪ੍ਰੋਗਰਾਮ ਬਣਾਉਣ ਤੋਂ ਪਹਿਲਾਂ ਵਿਰਾਸਤ-ਏ-ਖਾਲਸਾ ਦੇ ਖੁੱਲ੍ਹੇ ਹੋਣ ਬਾਰੇ ਜਾਣਕਾਰੀ ਹਾਸਲ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ। ਇਹ ਜਾਣਕਾਰੀ ਵਿਰਾਸਤ-ਏ-ਖਾਲਸਾ ਦੇ ਬੁਲਾਰੇ ਵੱਲੋਂ ਦਿੱਤੀ ਗਈ।
 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਦੀ ਬੇਸਮੈਂਟ ’ਚ ਸ਼ਰਧਾਲੂਆਂ ਦੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਸੀ। ਉੱਧਰ ਬੀਤੀ ਦਿਨੀਂ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
 

ਉੱਧਰ ਭਾਰਤ ਦੇ ਗ੍ਰਹਿ ਮੰਤਰਾਲੇ ਨੇ 16 ਮਾਰਚ ਤੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਉੱਤੇ ਅਗਲੇ ਹੁਕਮ ਤੱਕ ਰੋਕ ਲਗਾ ਦਿੱਤੀ ਹੈ। ਪਿਛਲੇ ਸਾਲ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anandpur Sahib virasat e khalsa closed due to coronavirus