ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਗਰੂਰ ’ਚ ਆਂਗਨਵਾੜੀ ਵਰਕਰਾਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ

ਸੰਗਰੂਰ ’ਚ ਆਂਗਨਵਾੜੀ ਵਰਕਰਾਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ

ਆਂਗਨਵਾੜੀ ਵਰਕਰਜ਼ ਨੇ ਅੱਜ ਸੰਗਰੂਰ ’ਚ ਆਪਣੀਆਂ ਮੰਗਾਂ ਦੇ ਹੱਕ ਵਿੱਚ ਵੱਡੇ ਪੱਧਰ ’ਤੇ ਗ੍ਰਿਫ਼ਤਾਰੀਆਂ ਦਿੱਤੀਆਂ। ਪੰਜਾਬ ਆਂਗਨਵਾੜੀ ਵਰਕਰਜ਼’ ਯੂਨੀਅਨ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਦੇ ਹੱਕ ’ਚ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਹ ਸਾਰੇ ਪੂਰੀਆਂ ਤਨਖ਼ਾਹਾਂ ਤੇ ਹੋਰ ਮੰਗਾਂ ਲਈ ਆਪਣੇ ਰੋਸ ਮੁਜ਼ਾਹਰੇ ਪਿਛਲੇ ਕਾਫ਼ੀ ਸਮੇਂ ਤੋਂ ਜਾਰੀ ਰੱਖ ਰਹੇ ਹਨ।

 

 

ਇਨ੍ਹਾਂ ਆਂਗਨਵਾੜੀ ਵਰਕਰਾਂ ਦਾ ਗਿਲਾ ਹੈ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਆਪਣੀਆਂ ਮੰਗਾਂ ਸਬੰਧਤ ਉੱਚ ਅਧਿਕਾਰੀਆਂ ਤੇ ਸਰਕਾਰ ਦੇ ਧਿਆਨ ਗੋਚਰੇ ਲਿਆਉਂਦੇ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਤੇ ਕੁਝ ਵੀ ਠੋਸ ਨਹੀਂ ਕੀਤਾ ਗਿਆ।

 

 

ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੂਰੀ ਤਨਖ਼ਾਹ ਨਹੀਂ ਮਿਲਦੀ। ਕਈ ਸਾਲਾਂ ਦੀ ਸੇਵਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਹਾਲੇ ਵੀ ਇਨਸਾਫ਼ ਦੀ ਉਡੀਕ ਹੈ।

 

 

ਪੰਜਾਬ ਦੇ 22 ਜ਼ਿਲ੍ਹਿਆਂ ’ਚ 54,000 ਆਂਗਨਵਾੜੀ ਵਰਕਰ ਤੇ ਹੈਲਪਰ ਕੰਮ ਕਰ ਰਹੀਆਂ ਹਨ ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਉੱਤੇ ਕਦੇ ਵੀ ਗੰਭੀਰਤਾ ਨਾਲ ਗ਼ੌਰ ਨਹੀਂ ਕੀਤਾ।

 

 

ਹੁਣ ਲਗਭਗ ਪਿਛਲੇ ਇੱਕ ਸਾਲ ਤੋਂ ਉਨ੍ਹਾਂ ਦਾ ਸੰਘਰਸ਼ ਲਗਾਤਾਰ ਚੱਲ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anganwadi Workers in Sangrur Court Arrest