ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਜਨਾਲਾ ਪਿਓ–ਪੁੱਤਰ ਦੀ ਵਾਪਸੀ ਤੋਂ ਸ਼੍ਰੋਮਣੀ ਅਕਾਲੀ ਦਲ ’ਚ ਨਾਰਾਜ਼ਗੀ

ਅਜਨਾਲਾ ਪਿਓ–ਪੁੱਤਰ ਦੀ ਵਾਪਸੀ ਤੋਂ ਸ਼੍ਰੋਮਣੀ ਅਕਾਲੀ ਦਲ ’ਚ ਨਾਰਾਜ਼ਗੀ

ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਤੇ ਉਨ੍ਹਾਂ ਦੇ ਪਿਤਾ ਤੇ ਸਾਬਕਾ ਐੱਮਪੀ ਰਤਨ ਸਿੰਘ ਅਜਨਾਲਾ ਦੀ ਸ਼੍ਰੋਮਣੀ ਅਕਾਲੀ ਦਲ ਦੀ ਵਾਪਸੀ ਤੋਂ ਪਾਰਟੀ ਦੇ ਸਥਾਨਕ ਆਗੂ ਕੁਝ ਨਾਰਾਜ਼ ਹਨ। ਹਾਲੇ ਦੋ ਦਿਨ ਪਹਿਲਾਂ ਹੀ ਇਹ ਪਿਓ–ਪੁੱਤਰ ਪਾਰਟੀ ’ਚ ਵਾਪਸ ਆਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ’ਚ ਇਨ੍ਹਾਂ ਦੋਵਾਂ ਦੀ ਵਾਪਸੀ ਹੋਈ ਸੀ।

 

 

ਪਰ ਅਜਨਾਲਾ ਪਿਓ–ਪੁੱਤਰ ਦੀ ਵਾਪਸੀ ਤੋਂ ਬਾਅਦ ਅਕਾਲੀ ਦਲ ’ਚ ਕੁਝ ਤਰੇੜਾਂ ਉੱਭਰ ਆਈਆਂ ਹਨ। ਅਜਿਹਾ ਪਰਸੋਂ ਹੀ ਸਪੱਸ਼ਟ ਹੋ ਗਿਆ ਸੀ; ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਅਕਾਲੀ ਦਲ ਦੇ ਅਜਨਾਲਾ ਤੋਂ ਹਲਕਾ ਇੰਚਾਰਜ ਤੇ ਕੁਝ ਹੋਰ ਸਥਾਨਕ ਅਹੁਦੇਦਾਰ ਰਾਜਾਸਾਂਸੀ ਵਾਲੇ ਸਮਾਰੋਹ ’ਚ ਸ਼ਾਮਲ ਨਹੀਂ ਹੋਏ ਸਨ। ਉੱਥੇ ਸ੍ਰੀ ਸੁਖਬੀਰ ਬਾਦਲ ਤੇ ਪਾਰਟੀ ਸਰਪ੍ਰਸਤ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੋਵਾਂ ਨੇ ਸ੍ਰੀ ਬੋਨੀ ਤੇ ਸ੍ਰੀ ਰਤਨ ਸਿੰਘ ਅਜਨਾਲਾ ਦੀ ਵਾਪਸੀ ਦਾ ਸੁਆਗਤ ਕੀਤਾ ਸੀ।

 

 

ਸ੍ਰੀ ਬੋਨੀ ਸਾਲ 2007 ਤੇ 2012 ’ਚ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ’ਚ ਸ਼ਾਮਲ ਹੋਣ ਲਈ ਪਾਰਟੀ ਛੱਡ ਗਏ ਸਨ।

 

 

ਟਕਸਾਲੀ ਦਲ ਦੀ ਸਥਾਪਨਾ ਸ੍ਰੀ ਬੋਨੀ ਦੇ ਪਿਤਾ ਸ੍ਰੀ ਰਤਨ ਸਿੰਘ ਅਜਨਾਲਾ ਤੇ ਦੋ ਹੋਰ ਸੀਨੀਅਰ ਅਕਾਲੀ ਆਗੂਆਂ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਤੇ ਸ੍ਰੀ ਸੇਵਾ ਸਿੰਘ ਸੇਖਵਾਂ ਨੇ ਕੀਤੀ ਸੀ।

 

 

ਸ਼੍ਰੋਮਣੀ ਅਕਾਲੀ ਦਲ ਦੀ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਦੇ ਇੱਕ ਪ੍ਰਮੁੱਖ ਅਹੁਦੇਦਾਰ ਨੇ ਆਪਣਾ ਨਾਂਅ ਗੁਪਤ ਰੱਖੇ ਜਾਣ ਦੀ ਸ਼ਰਤ ’ਤੇ ਕਿਹਾ ਕਿ ਅਜਨਾਲਾ ਪਰਿਵਾਰ ਨੇ ਨਵੀਂ ਪਾਰਟੀ ਬਣਾਉਣ ਤੋਂ ਪਹਿਲਾਂ ਕਦੇ ਕਿਸੇ ਨਾਲ ਕੋਈ ਜ਼ਿਕਰ ਨਹੀਂ ਕੀਤਾ ਸੀ। ਫਿਰ ਉਹ ਅਚਾਨਕ ਪਾਰਟੀ ਲੀਡਰਸ਼ਿਪ ’ਤੇ ਦੋਸ਼ ਲਾਉਂਦੇ ਰਹੇ ਸਨ।

 

 

ਅਕਾਲੀ ਅਹੁਦੇਦਾਰ ਨੇ ਕਿਹਾ ਕਿ ਇਸ ਮਾਮਲੇ ’ਚ ਉਨ੍ਹਾਂ ਨੂੰ ਭਰੋਸੇ ’ਚ ਨਹੀਂ ਲਿਆ ਗਿਆ। ਅਜਨਾਲਾ ਨਗਰ ਪੰਚਾਇਤ ਦੇ ਪ੍ਰਧਾਨ ਜੋਰਾਵਰ ਸਿੰਘ ਨੇ ਕਿਹਾ ਕਿ ਪਾਰਟੀ ਵਰਕਰ ਹੁਣ ਕਾਫ਼ੀ ਨਮੋਸ਼ੀ ਮਹਿਸੂਸ ਕਰ ਰਹੇ ਹਨ; ਇਸੇ ਲਈ ਸਾਰੇ ਹੀ ਸਥਾਨਕ ਆਗੂਆਂ ਨੇ ਰਾਜਾ ਸਾਂਸੀ ਵਾਲੀ ਰੈਲੀ ਤੋਂ ਟਾਲ਼ਾ ਵੱਟ ਕੇ ਰੱਖਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anger in Shiromani Akali Dal over return of Ajnala Father Son duo