ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਣ ਨਵੇਂ ਸਾਲ ’ਤੇ ਆਪਣੀ ਜਾਇਦਾਦ ਦਾ ਕਰਨਾ ਹੋਵੇਗਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਮੰਤਰੀ ਮੰਡਲ ਨੇ 'ਦਿ ਪੰਜਾਬ ਵਨ-ਟਾਈਮ ਵਾਲੰਟਰੀ ਡਿਸਕਲੋਜ਼ਰ ਐਂਡ ਸੈਟਲਮੈਂਟ ਆਫ ਵਾਇਓਲੈਸ਼ਨ ਆਫ ਦਿ ਬਿਲਡਿੰਗ ਬਿੱਲ-2019' ਨੂੰ ਕਾਨੂੰਨੀ ਰੂਪ ਦੇਣ ਲਈ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ

 

ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਮਿਊਂਸਪਲ ਖੇਤਰਾਂ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਬਣੀਆਂ ਸਾਰੀਆਂ ਇਮਾਰਤਾਂ ਬਾਰੇ 2 ਜਨਵਰੀ, 2019 ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਬਿੱਲ ਦਾ ਖਰੜਾ ਤਿਆਰ ਕੀਤਾ ਗਿਆ ਹੈ ਇਸ ਦਾ ਉਦੇਸ਼ ਪਾਰਕਿੰਗ, ਅੱਗ ਅਤੇ ਸੁਰੱਖਿਆ ਮਾਪਦੰਡਾਂ ਨਾਲ ਪਿਛਲੇ ਸਾਲਾਂ ਦੌਰਾਨ ਬਣੀਆਂ ਗੈਰ-ਅਧਿਕਾਰਤ ਇਮਾਰਤਾਂ ਜਿਨ੍ਹਾਂ ਨੂੰ ਇਸ ਵੇਲੇ ਢਾਹੁਣਾ ਸੰਭਵ ਨਹੀਂ ਹੈ, ਨੂੰ ਯਕੀਨੀ ਬਣਾਉਣਾ ਹੈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇਹ ਫੈਸਲਾ ਇਮਾਰਤਾਂ ਦੇ ਢਾਂਚੇ ਦੀ ਸੁਰੱਖਿਆ ਅਤੇ ਅੱਗ ਤੋਂ ਬਚਾਅ ਸਬੰਧੀ ਮਾਪਦੰਡਾਂ ਨਾਲ ਸਮਝੌਤਾ ਕੀਤੇ ਬਿਨਾਂ ਗ਼ੈਰ-ਅਧਿਕਾਰਿਤ ਉਸਾਰੀਆਂ ਦੇ ਮਾਮਲੇ ਵਿੱਚ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਣਾਵਾਂ ਲਈ ਯਕਮੁਸ਼ਤ ਨਿਪਟਾਰੇ ਲਈ ਮੌਕਾ ਮੁਹੱਈਆ ਕਰਵਾਉਣਾ ਹੈ

 

 

ਅਣਅਧਿਕਾਰਤ ਵਪਾਰਕ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਸੋਧ ਨੂੰ ਪ੍ਰਵਾਨਗੀ

 

ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਅੰਮ੍ਰਿਤਸਰ ਵਾਲਡ ਸਿਟੀ (ਰੈਕੋਗਨੀਸ਼ਨ ਆਫ ਯੂਸੇਜ਼) ਐਕਟ-2016 ਦੀ ਧਾਰਾ 3 (1), 3 (2) ਅਤੇ 5 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਉਦੇਸ਼ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਗਲਿਆਰੇ ਵਿੱਚ ਅਣਅਧਿਕਾਰਤ ਤੌਰ 'ਤੇ ਬਣੀਆਂ ਵਪਾਰਕ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਯਕਮੁਸ਼ਤ ਮੌਕਾ ਮੁਹੱਈਆ ਕਰਵਾਉਣਾ ਹੈ ਇਹ ਸੋਧ ਇਕ ਮਾਰਚ, 2019 ਨੂੰ ਅਮਲ ਵਿੱਚ ਆਵੇਗੀ ਜਿਸ ਲਈ ਬਿਨੈਕਾਰ ਨੂੰ ਯਕਮੁਸ਼ਤ ਨਿਪਟਾਰੇ ਲਈ ਅੰਮ੍ਰਿਤਸਰ ਦੀ ਵਾਲਡ ਸਿਟੀ ਅੰਦਰ ਕੀਤੀਆਂ ਉਲੰਘਣਾਵਾਂ ਦੇ ਵੇਰਵੇ ਦੇਣੇ ਹੋਣਗੇ

 

ਵਿਧਾਇਕ ਅਚੱਲ ਜਾਇਦਾਦ ਦਾ ਐਲਾਨ ਕਰਨਗੇ

 

ਮੰਤਰੀ ਮੰਡਲ ਨੇ ਹਰੇਕ ਸਾਲ ਜਨਵਰੀ ਮਹੀਨੇ ਵਿੱਚ ਵਿਧਾਇਕਾਂ ਵੱਲੋਂ ਆਪਣੀ ਅਚੱਲ ਜਾਇਦਾਦ ਦਾ ਐਲਾਨ ਕਰਨ ਨੂੰ ਲਾਜ਼ਮੀ ਬਣਾਉਣ ਲਈ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਉਦੇਸ਼ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਇੱਛਾ ਮੁਤਾਬਕ ਮੰਤਰੀ ਮੰਡਲ ਨੇ 'ਦਿ ਪੰਜਾਬ ਲੈਜਿਸਟੇਟਿਵ ਐਸੰਬਲੀ (ਸੈਲਰੀਜ਼ ਐਂਡ ਅਲਾਊਂਸ ਆਫ ਮੈਂਬਰਜ਼) ਐਕਟ-1942 ਵਿੱਚ ਧਾਰਾ 3-... ' ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਇਸ ਪ੍ਰਸਤਾਵ ਨੂੰ ਬਿੱਲ ਦੇ ਖਰੜੇ ਦਾ ਰੂਪ ਦੇਣ ਲਈ ਕਾਨੂੰਨੀ ਮਸ਼ੀਰ ਕੋਲ ਭੇਜਿਆ ਜਾਵੇਗਾ ਜਿਸ ਲਈ ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ

 

ਜ਼ਿਕਰਯੋਗ ਹੈ ਕਿ ਮੰਤਰੀ ਮੰਡਲ ਨੇ 18 ਮਾਰਚ, 2017 ਨੂੰ ਫੈਸਲਾ ਕੀਤਾ ਕਿ ਸਾਰੇ ਵਿਧਾਇਕ ਤੇ ਸੰਸਦ ਮੈਂਬਰ ਹਰੇਕ ਸਾਲ ਜਨਵਰੀ ਮਹੀਨੇ ਵਿੱਚ ਆਪਣੀ ਅਚੱਲ ਜਾਇਦਾਦ ਦਾ ਐਲਾਨ ਕਰਨਗੇ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਸਾਲ 2017-18 ਲਈ ਇਸ ਦਾ ਐਲਾਨ ਇਕ ਜੁਲਾਈ, 2017 ਤੱਕ ਕੀਤਾ ਜਾਣਾ ਚਾਹੀਦਾ ਸੀ

 

ਰਾਜਪਾਲ ਦੇ ਭਾਸ਼ਣ ਦੀ ਪ੍ਰਵਾਨਗੀ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ

 

ਮੰਤਰੀ ਮੰਡਲ ਨੇ 12 ਫਰਵਰੀ, 2019 ਨੂੰ ਸ਼ੁਰੂ ਹੋ ਰਹੇ 15ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਇਜਲਾਸ ਲਈ ਰਾਜਪਾਲ ਦੇ ਭਾਸ਼ਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਖਰੜੇ ਨੂੰ ਅੰਤਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

/

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:announcement will now be done for the new years own property