ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਾਦਰ ਐਂਥਨੀ : ਪੈਸੇ ਖੁਰਦ–ਬੁਰਦ ਕਰਨ ਦੇ ਮਾਮਲੇ 'ਚ ਇਕ ਗ੍ਰਿਫਤਾਰ

ਫਾਦਰ ਐਂਥਨੀ : ਪੈਸੇ ਖੁਰਦ–ਬੁਰਦ ਕਰਨ ਦੇ ਮਾਮਲੇ 'ਚ ਇਕ ਗ੍ਰਿਫਤਾਰ

ਫਾਦਰ ਐਂਥਨੀ ਕੋਲੋ ਫੜ੍ਹੇ ਪੈਸੇ ਨੂੰ ਖੁਰਦ–ਬੁਰਦ ਕਰਨ ਦੇ ਮਾਮਲੇ ਵਿਚ ਅੱਜ ਪੁਲਿਸ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਮੁਲਜ਼ਮ ਸੁਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਸਮਰਾਲਾ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਇਕ ਵਿਸ਼ੇਸ਼ ਨਾਕਾ ਬੰਦੀ ਕੀਤੀ ਗਈ ਸੀ, ਜਿਸ ਦੌਰਾਨ ਮੁਲਜ਼ਮ ਸੁਰਿੰਦਰ ਸਿੰਘ ਵਾਸੀ ਨੌਸ਼ਿਹਰਾ ਜ਼ਿਲ੍ਹਾ ਪਠਾਨਕੋਟ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

 

 ਪੁਲਿਸ ਵੱਲੋਂ ਮੁਲਜ਼ਮ ਨੂੰ ਡਿਊਟੀ ਮੈਜਿਸਟਰੇਟ, ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਜੱਜ  ਸਾਹਿਬ ਨੇ ਦੋਸ਼ੀ ਨੂੰ 6 ਦਿਨਾਂ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ।  ਪੁਲਿਸ ਰਿਮਾਂਡ ਦੌਰਾਨ ਦੋਸ਼ੀ ਤੋਂ ਕਈ ਤਰ੍ਹਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

ਜ਼ਿਕਰਯੋਗ ਹੈ ਕਿ ਖੰਨਾ ਪੁਲੀਸ ਵੱਲੋਂ ਬੀਤੇ ਦਿਨੀਂ ਇਹ ਦਾਅਵਾ ਕੀਤਾ ਸੀ ਕਿ ਸੜਕਤੇ ਨਾਕੇ ਦੌਰਾਨ ਪਾਦਰੀ ਐਂਥਨੀ ਤੋਂ 9 ਕਰੋੜ 66 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਹੈ ਇਸ ਤੋਂ ਮਗਰੋਂ ਪਾਦਰੀ ਵੱਲੋਂ ਅਗਲੇ ਦਿਨ ਜਲੰਧਰ ਇਹ ਜਾਣਕਾਰੀ ਦਿੱਤੀ ਗਈ ਕਿ ਪੁਲੀਸ ਨੇ ਜਲੰਧਰ ਤੋਂ 15 ਕਰੋੜ 65 ਲੱਖ ਰੁਪਏ ਦੀ ਰਾਸ਼ੀਕਬਜ਼ੇਵਿੱਚ ਲਈ ਗਈ ਸੀ ਤੇ ਦੱਸੀ 9 ਕਰੋੜ 66 ਲੱਖ ਰੁਪਏ ਹੈ ਇਸ ਤਰ੍ਹਾਂ ਨਾਲ 5 ਕਰੋੜ 99 ਲੱਖ ਰੁਪਏ ਇੱਧਰਉਧਰ ਕਰਨ ਦੋਸ਼ਾਂ ਨਾਲ ਪੁਲਿਸ ਦੀ ਕਾਰਵਾਈ ਉਤੇ ਸਵਾਲੀਆਂ ਨਿਸਾਨ ਲੱਗੇ

 

ਇਸ ਮਾਮਲੇ ਸਬੰਧੀ ਤਿੰਨ ਜਾਣਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ, ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ ਅਤੇ ਉਤਰ ਪ੍ਰਦੇਸ਼ ਨੂੰ ਸਮੇਤ ਫੋਟੋਗ੍ਰਾਫ ਸਰਕੂਲੇਟ ਕੀਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Anthony case the accused Informer Surinder Singh arrested