ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਸੀ ਬਾਦਲ ਦੀ ਸਭ ਤੋਂ ਵੱਡੀ ਗ਼ਲਤੀ: ਬ੍ਰਹਮਪੁਰਾ

​​​​​​​ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਸੀ ਬਾਦਲ ਦੀ ਸਭ ਤੋਂ ਵੱਡੀ ਗ਼ਲਤੀ: ਬ੍ਰਹਮਪੁਰਾ

––  ‘ਪਿੰਡਾਂ ’ਚ ਜਾ ਕੇ ਬਾਦਲ ਦੇ ਪਾਜ ਉਧੇੜਾਂਗਾ’

 

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਐੱਮਪੀ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਐੱਮਪੀ ਰਤਨ ਸਿੰਘ ਅਜਨਾਲਾ ਨੇ ਅੱਜ ਸੋਮਵਾਰ ਨੂੰ ਮੋਗਾ ਦੇ ਕਸਬੇ ਬਾਘਾਪੁਰਾਣਾ ’ਚ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ। ਟਕਸਾਲੀ ਆਗੂਆਂ ਨੇ ਮਾਲਵਾ ਖੇਤਰ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਦਾ ਜਤਨ ਕਰਦਿਆਂ ਕੁਝ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦੀਆਂ ਮੀਟਿੰਗਾਂ ਵਿੱਚ ਕੋਈ ਬਹੁਤੀਆਂ ਭੀੜਾਂ ਤਾਂ ਇਕੱਠੀਆਂ ਨਹੀਂ ਹੋਈਆਂ ਪਰ ਹਰੇਕ ਮੀਟਿੰਗ ਵਿੱਚ ਔਸਤ ਜਿਹਾ ਇਕੱਠ ਜ਼ਰੂਰ ਬਣਿਆ ਰਿਹਾ।

 

 

ਇਸ ਮੌਕੇ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ‘ਅਸੀਂ ਪਿੰਡ–ਪਿੰਡ ਜਾ ਕੇ ਬਾਦਲ ਦੇ ਪਾਜ ਉਧੇੜਾਂਗੇ। ਉਨ੍ਹਾਂ ਕਿਹਾ ਕਿ ਸਿਰਫ਼ ਪੰਥਕ ਸਰਕਾਰ ਦੀ ਢਿੱਲ–ਮੱਠ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਕੋਈ ਵੀ ਵਾਜਬ ਕਾਰਵਾਈ ਕਰਨ ਤੋਂ ਨਾਕਾਮ ਰਹੀ।’ਖ਼

 

 

ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੇ ਉਸ ਦੇ ਪੁੱਤਰ ਸੁਖਬੀਰ ਤੋਂ ਸਭ ਤੋਂ ਵੱਡੀ ਗ਼ਲਤੀ ਇਹ ਹੋਈ ਕਿ ਉਸ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦਿਵਾਉਣ ਦਾ ਇੰਤਜ਼ਾਮ ਕਰਵਾਇਆ। ਹੋਰ ਤਾਂ ਹੋਰ, ਸੁਖਬੀਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੁੰ ਆਪਣੀ ਸਰਕਾਰੀ ਰਿਹਾਇਸ਼ਗਾਹ ’ਤੇ ਸੱਦਿਆ।

 

 

ਉਨ੍ਹਾਂ ਕਿਹਾ ਕਿ – ‘ਬਾਦਲ ਦੀਆਂ ਮਾੜੀਆਂ ਨੀਤੀਆਂ ਕਾਰਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਜਨਤਾ ’ਚੋਂ ਆਪਣੀ ਹਰਮਨਪਿਆਰਤਾ ਗੁਆ ਲਈ; ਜਦ ਕਿ ਅਜਿਹੀਆਂ ਨੀਤੀਆਂ ਵਿਰੁੱਧ ਪਾਰਟੀ ’ਚ ਅੰਦਰੂਨੀ ਤੌਰ ਉੱਤੇ ਆਵਾਜ਼ ਵੀ ਬੁਲੰਦ ਕੀਤੀ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਵੀ ਬਾਦਲਾਂ ਦਾ ਪੂਰਾ ਕੰਟਰੋਲ ਹੈ ਤੇ ਉਨ੍ਹਾਂ ਦਾ ਮੁਲਾਜ਼ਮਾਂ ਦੇ ਤਬਾਦਲਿਆਂ ਤੋਂ ਲੈ ਕੇ ਵੱਡੇ ਪ੍ਰੋਜੈਕਟਾਂ ਤੱਕ ਵਿੱਚ ਪੂਰਾ ਦਖ਼ਲ ਹੁੰਦਾ ਹੈ।’

 

 

ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਅਜਨਾਲਾ ਨੇ ਦੋਸ਼ ਲਾਇਆ ਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਇੱਕੋ ਸਿੱਕੇ ਦੇ ਦੋ ਪਾਸੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਇੱਕ ਨਵੀਂ ਬਦਲਵੀਂ ਪਾਰਟੀ ਦੀ ਜ਼ਰੂਰਤ ਹੈ। ‘ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਲੋਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਕਾਂਗਰਸ ਪਾਰਟੀ ਦੋਵਾਂ ਨੂੰ ਸਬਕ ਸਿਖਾ ਦੇਣਗੇ।‘

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Apology to Dera Sirsa Head was biggest blunder of Badal Brahampura