ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਕੂਲੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਕੇਂਦਰ ਨੂੰ ਮਦਦ ਦੀ ਅਪੀਲ

ਸਕੂਲੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਕੇਂਦਰ ਨੂੰ ਮਦਦ ਦੀ ਅਪੀਲ

ਸਿੱਖਿਆ ਨੀਤੀ ਸਬੰਧੀ ਰਾਸ਼ਟਰੀ ਖਰੜੇ (ਡੀਐਮਈਪੀ) ਬਾਰੇ ਆਮ ਸਹਿਮਤੀ ਬਣਾਉਣ ਲਈ ਸਿੱਖਿਆ ਬਾਰੇ ਕੇਂਦਰੀ ਸਲਾਹਕਾਰ ਬੋਰਡ (ਸੀਏਬੀਈ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨ ਮਨੁੱਖੀ ਵਸੀਲਿਆਂ ਦੇ ਵਿਕਾਸ ਬਾਰੇ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਕ ਨੇ ਕੀਤੀ।

 

ਮੀਟਿੰਗ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਕੂਲੀ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਸੂਬਿਆਂ ਦੀ ਮਦਦ ਕਰਨ ਦੀ ਕੇਂਦਰ ਨੂੰ ਅਪੀਲ ਕੀਤੀ ਹੈ ਤਾਂ ਜੋ ਸਰਕਾਰੀ ਸਕੂਲ ਨਿੱਜੀ ਸਕੂਲਾਂ ਦਾ ਮੁਕਾਬਲਾ ਕਰ ਸਕਣ।

 

ਮੀਟਿੰਗ ਵਿਚ ਸਿੱਖਿਆ ਮੰਤਰੀ ਸਿੰਗਲਾ ਨੇ ਮੁਢਲੀ ਬਾਲ ਸੰਭਾਲ ਸਿੱਖਿਆ (ਈ ਸੀ ਸੀ ਈ) ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਨੀਤੀ ਸਬੰਧੀ ਰਾਸ਼ਟਰੀ ਖਰੜੇ (ਡੀਐਨਈਪੀ) ਵਿੱਚ ਸਾਲ 2025 ਤੱਕ ਈਸੀਸੀਈ ਨੂੰ ਸਕੂਲ ਸਿੱਖਿਆ ਦਾ ਹਿੱਸਾ ਬਨਾਉਣ ’ਤੇ ਆਪਣਾ ਧਿਆਨ ਕੇਂਦਰਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਹਿਲਾਂ ਹੀ ਮੁਫ਼ਤ ਪ੍ਰੀ ਸਕੂਲ ਸਿੱਖਿਆ ਦੀ ਸ਼ੁਰੂਆਤ ਕੀਤੀ ਹੋਈ ਹੈ ਅਤੇ ਨਵੰਬਰ 2017 ਵਿੱਚ ਹੀ ਪੰਜਾਬ ਨੇ ਪ੍ਰੀ ਪ੍ਰਾਇਮਰੀ ਸਿੱਖਿਆ ਨੂੰ ਪ੍ਰਾਇਮਰੀ ਸਕੂਲਾਂ ਦਾ ਸੰਗਠਿਤ ਹਿੱਸਾ ਬਣਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਵੇਲੇ 2.40 ਲੱਖ ਬੱਚੇ ਪ੍ਰੀ ਪ੍ਰਾਇਮਰੀ ’ਚ ਦਾਖਲ ਹਨ। ਉਨ੍ਹਾਂ ਨੇ ਇਸ ਵਿੱਚ ਈ. ਸੀ. ਸੀ. ਈ. ਨੂੰ ਸ਼ਾਮਲ ਕਰਨ ਲਈ ਆਰ ਟੀ ਈ ਐਕਟ ਦੇ ਪਸਾਰ ਦੀ ਵੀ ਵਕਾਲਤ ਕੀਤੀ।

 

ਈ. ਸੀ. ਸੀ. ਈ. ਲਈ ਪੇਸ਼ੇਵਰ ਕੁਆਲੀਫਾਈਡ ਐਜੂਕੇਟਰਾਂ ਦੇ ਪ੍ਰਸਤਾਵ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਨੂੰ ਇਕੱਲਾ ਸੂਬਿਆਂ ’ਤੇ ਛੱਡਣ ਦੀ ਥਾਂ ਭਾਰਤ ਸਰਕਾਰ ਤੇ ਸੂਬਿਆਂ ਵਿਚਕਾਰ ਸਾਂਝੇ ਉਦਮ ਦੀ ਭਾਵਨਾ ਦੇ ਆਧਾਰ ’ਤੇ ਇਸ ਵਿਚਾਰ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਇਸ ਨੂੰ ਸੂਬਿਆਂ ’ਤੇ ਛੱਡ ਦਿੱਤਾ ਗਿਆ ਤਾਂ ਸੂਬੇ ਪ੍ਰੀ ਸਕੂਲ ਪ੍ਰਣਾਲੀ ਨੂੰ ਲਾਗੂ ਕਰਨ ਵਿੱਚ ਸਫਲ ਨਹੀਂ ਹੋਣਗੇ ਕਿਉਕਿ ਇਸ ਦੇ ਬਹੁ ਪੱਖੀ ਕਾਰਨ ਹਨ। ਇਸ ਦਾ ਬੱਚਿਆਂ ਦੇ ਸਿੱਖਣ ਦੇ ਪੱਧਰ ’ਤੇ ਪ੍ਰਭਾਵ ਪਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Appeal to help the Center to raise the level of school infrastructure