ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਰਸ ਦੇ ਆਧਾਰ 'ਤੇ 80 ਲਾਭਪਾਤਰੀਆਂ ਨੂੰ ਮਿਲੇ ਨਿਯੁਕਤੀ ਪੱਤਰ

ਲੋਕ ਨਿਰਮਾਣ ਵਿਭਾਗ ਦੇ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਕਾਨੂੰਨੀ ਵਾਰਸਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਸਬੰਧੀ ਸਮੁੱਚੇ ਬੈਕਲਾਗ ਨੂੰ ਭਰਦਿਆਂ ਲੋਕ ਨਿਰਮਾਣ ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ 80 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

 

ਮੰਤਰੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨਾਲ ਡੀਲ ਕਰਨ ਸਮੇਂ ਮਨੁੱਖਤਾਵਾਦੀ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਆਸ਼ਰਿਤਾਂ ਨਾਲ ਸਰਕਾਰ ਹਮਦਰਦੀ ਰੱਖਦੀ ਹੈ, ਇਸ ਲਈ ਸਾਰੇ ਵਿਭਾਗਾਂ ਵੱਲੋਂ ਅਜਿਹੇ ਕੇਸਾਂ ਦਾ ਬੈਕਲਾਗ ਪਹਿਲ ਦੇ ਅਧਾਰ 'ਤੇ ਭਰਿਆ ਜਾ ਰਿਹਾ ਹੈ।

 

 

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਲਾਭਪਾਤਰੀਆਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪਦੇ ਹੋਏ।

 

 

ਜਿਨ੍ਹਾਂ ਅਸਾਮੀਆਂ 'ਤੇ ਇਨ੍ਹਾਂ ਲਾਭਪਾਤਰੀਆਂ ਨੂੰ ਭਰਤੀ ਕੀਤਾ ਹੈ ਉਨ੍ਹਾਂ ਵਿੱਚ 10 ਅਸਾਮੀਆਂ ਗਰੁੱਪ ਸੀ ਅਤੇ 70 ਅਸਾਮੀਆਂ ਗਰੁੱਪ ਡੀ ਦੀਆਂ ਹਨ।  ਇਨ੍ਹਾਂ ਵਿੱਚੋਂ 6 ਉਮੀਦਵਾਰਾਂ ਦੀ ਕਲਰਕ, 3 ਜੂਨੀਅਰ ਡਰਾਫਟਸਮੈਨ, 1 ਰੋਡ ਇੰਸਪੈਕਟਰ, 59 ਸੇਵਾਦਾਰ, 5 ਬੇਲਦਾਰ, 2 ਚੌਂਕੀਦਾਰ, 3 ਸਵੀਪਰ ਅਤੇ 1 ਮਾਲੀ ਵਜੋਂ ਭਰਤੀ ਕੀਤੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Appointment letter received for 80 beneficiaries on compassionate grounds