ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੌਜ਼ਗਾਰ ਮੰਤਰੀ ਚੰਨੀ ਨੇ ਨਵੇਂ ਭਰਤੀ ਕਲਰਕਾਂ ਨੂੰ ਦਿੱਤੇ ਨਿਯੁਕਤੀ-ਪੱਤਰ

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰੌਜ਼ਗਾਰ ੳੱਤਪਤੀ ਮੰਤਰੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਤਕਨੀਕੀ ਸਿੱਖਿਆ ਵਿਭਾਗ ਵਿਚ 52 ਰੈਗੂਲਰ ਆਧਾਰ ਭਰਤੀ ਕੀਤੇ ਗਏ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਦੇ ਖੇਤਰ ਵਿਚ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।

 

ਚੰਨੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਵਿਚ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਕਲਰਕ ਦੀਆਂ-89, ਸਟੈਨੋਟਾਈਪਿਸਟਾਂ ਦੀਆਂ-02 ਅਤੇ ਡਰਾਈਵਰ ਦੀਆਂ-03 ਅਸਾਮੀਆਂ ਜਲਦ ਭਰਨ ਲਈ ਪੱਤਰ ਭੇਜਿਆ ਗਿਆ ਹੈ।

 

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਨੇ ਨਾਲ ਹੀ ਇਹ ਵੀ ਦੱਸਿਆ ਕਿ ਵਿਭਾਗ ਵਿੱਚ ਕਰਾਫਟ ਇੰਸਟਰਕਟਰਾਂ ਦੀਆਂ 423, ਸੀਨੀਅਰ ਸਹਾਇਕ ਦੀਆਂ 09, ਹੋਸਟਲ ਸੁਪਰਡੰਟ ਦੀਆਂ-24, ਸਟੋਰਕੀਪਰ ਦੀਆਂ-17 ਅਤੇ ਲਾਇਬ੍ਰੇਰੀਅਨ ਦੀ ਇੱਕ ਅਸਾਮੀ ਨੂੰ ਭਰਨ ਲਈ ਥਾਪਰ ਯੂਨੀਵਰਸਿਟੀ ਪਟਿਆਲਾ ਵਲੋਂ ਪ੍ਰਕਿਰਿਆ ਆਰੰਭੀ ਜਾ ਚੁੱਕੀ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Appointment letter to the new recruitment clerk by the Employment Minister of Punjab