ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿਹਤ ਵਿਭਾਗ `ਚ ਤਰਸ ਆਧਾਰ `ਤੇ 18 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ

ਸਿਹਤ ਵਿਭਾਗ `ਚ ਤਰਸ ਆਧਾਰ `ਤੇ 18 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ

ਸਿਹਤ ਵਿਭਾਗ ਵੱਲੋਂ ਤਰਸ ਦੇ ਆਧਾਰ ’ਤੇ  18 ਉਮੀਦਵਾਰਾਂ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਵਿਭਾਗ `ਚ ਪਿਛਲੇ ਸਮੇਂ ਤੋਂ ਨੌਕਰੀਆਂ ਦੇਣ ਦੇ ਬਕਾਏ ਪਏ ਸਨ। ਇਸ ਭਰਤੀ ਨਾਲ ਸਿਹਤ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਭਰਤੀ ਦਾ ਕੋਈ ਵੀ ਮਾਮਲਾ ਹੁਣ ਲੰਬਿਤ ਨਹੀਂ ਰਿਹਾ।

 

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 18 ਵਿਅਕਤੀਆ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਡਾਇਰੈਕਟਰ ਸਿਹਤ ਵਿਭਾਗ ਵੱਲੋਂ ਡੀ ਐਚ ਐਸ ਦਫ਼ਤਰ `ਚ ਹੋਏ ਸੰਖੇਪ ਸਮਾਗਮ ਦੌਰਾਨ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ `ਚ 2 ਕਲਰਕ, 1 ਡਰਾਈਵਰ ਅਤੇ 15 ਦਰਜਾ ਚਾਰ ਕਰਮਚਾਰੀ ਸ਼ਾਮਲ ਹਨ।


ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਸ਼ੁਭ ਇਛਾਵਾਂ ਦਿੰਦਿਆਂ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਤਾਕੀਦ ਕੀਤੀ। ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਈ ਐਸ ਆਈ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਖੇ ਖਾਲੀ ਪਈਆਂ ਸਮੂਹ 185 ਆਸਾਮੀਆਂ ਦੀ ਭਰਤੀ ਲਈ 3 ਦਸੰਬਰ ਨੂੰ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:APPOINTMENT LETTERS TO 18 CANDIDATES WERE HANDED OVER