ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਚੱਲ ਰਹੇ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਦਿਵਿਆਂਗ ਵਿਦਿਆਰਥੀਆਂ ਵੱਲੋਂ ਦਿਵਾਲੀ ਨੂੰ ਹੋਰ ਵਧੇਰੇ ਰੋਸ਼ਨ ਕਰਨ ਲਈ ਬਹੁਤ ਹੀ ਖੂਬਸੂਰਤ ਜੈਲੀ ਕੈਂਡਲ ਵੱਖ-ਵੱਖ ਆਕਾਰ ਦੀਆਂ ਵੈਕਸ ਕੈਂਡਲ, ਫੁਲਾਵਰ ਪੇਟ, ਦੀਵੇ ਆਦਿ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਗਈ।
ਰਿਸੋਰਸ ਸੈਂਟਰ ਦੇ ਇੰਚਾਰਜ ਸੁਮਨ ਵੱਲੋਂ ਦਿਵਿਆਂਗ ਬੱਚਿਆਂ ਦੁਆਰਾ ਤਿਆਰ ਕੀਤੇ ਮਟੀਰੀਅਲ ਨੂੰ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਦੇ ਰੁਬਰੂ ਕੀਤਾ। ਸ. ਛੱਤਵਾਲ ਨੇ ਦਿਵਿਆਂਗ ਬੱਚਿਆਂ ਵੱਲੋਂ ਤਿਆਰ ਕੀਤੀਆਂ ਵੱਖ-ਵੱਖ ਸਜਾਵਟੀ ਤੇ ਖੂਬਸੂਰਤ ਵਸਤੂਆਂ ਦੀ ਖੂਬ ਸ਼ਲਾਘਾ ਕੀਤੀ।
ਉਨ੍ਹਾਂ ਬੱਚਿਆਂ ਨੂੰ ਭਵਿੱਖ ਅੰਦਰ ਅੱਗੇ ਵੱਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾ ਬੱਚਿਆਂ ਦੀ ਹੌਂਸਲਾ ਅਫ਼ਜਾਈ ਲਈ ਬਣਾਈਆਂ ਸਜਾਵਟੀ ਵਸਤੂਆਂ ਦੀ ਖ਼ਰੀਦ ਕੀਤੀ।
ਰਿਸੋਰਸ ਸੈਂਟਰ ਦੇ ਇੰਚਾਰਜ ਸੁਮਨ ਨੇ ਦੱਸਿਆ ਕਿ ਦਿਵਿਆਂਗ ਬੱਚਿਆਂ ਨੂੰ ਸਿੱਖਿਆ ਦੇਣ ਲਈ ਸਿੱਖਿਆ ਅਭਿਆਨ ਵੱਲੋਂ ਵੋਕੇਸ਼ਨਲ ਸਿੱਖਿਆ ਦਾ ਪ੍ਰਬੰਧ ਕੀਤਾ ਹੈ ਜੋ ਕਿ ਡਿਪਟੀ ਡੀ.ਈ.ਓ ਪ੍ਰਦੀਪ ਖਨਗਵਾਲ, ਵਿਕਰਮ ਬਜਾਜ, ਦਰਸ਼ਨ ਵਰਮਾ ਅਤੇ ਗੀਤਾ ਗੋਸਮਾਵੀ ਦੀ ਅਗਵਾਈ ਹੇਠ ਚੱਲ ਰਿਹਾ ਹੈ।