ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਰਥਿਕ ਭਗੌੜਿਆਂ ਦੀ ਸੰਪਤੀ ਜ਼ਬਤ ਕਰਨ ਵਾਲਾ ਐਕਟ ਮੁੜ ਪ੍ਰਕਾਸ਼ਿਤ ਕਰਨ ਦੀ ਪ੍ਰਵਾਨਗੀ

ਆਰਥਿਕ ਭਗੌੜਿਆਂ ਦੀ ਸੰਪਤੀ ਜ਼ਬਤ ਕਰਨ ਵਾਲਾ ਐਕਟ ਮੁੜ ਪ੍ਰਕਾਸ਼ਿਤ ਕਰਨ ਦੀ ਪ੍ਰਵਾਨਗੀ

ਭਗੌੜੇ ਆਰਥਿਕ ਅਪਰਾਧੀਆਂ ਖਿਲਾਫ਼ ਸ਼ਿਕੰਜਾ ਕੱਸਣ ਲਈ ਉਨ੍ਹਾਂ ਦੀ ਜਾਇਦਾਦ ਨੂੰ ਜੋੜਨ ਅਤੇ ਜ਼ਬਤ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਦਾ ਫੁਗੀਟਿਵ ਇਕਨੌਮਿਕ ਓਫੈਂਡਰਜ਼ ਐਕਟ-2018’ ਨੂੰ ਮੁੜ ਪ੍ਰਕਾਸ਼ਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨੂੰ ਸੰਸਦ ਵੱਲੋਂ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।


ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਐਕਟ ਨਾਲ ਦੇਸ਼ ਤੋਂ ਭੱਜਣ ਵਾਲੇ ਕਰਜ਼ਾ ਨਾ ਮੋੜਣ ਵਾਲੇ ਆਰਥਿਕ ਅਪਰਾਧੀਆਂ ਦੀਆਂ ਸੰਪਤੀਆਂ ਅਤੇ ਜਾਇਦਾਦਾਂ ਨੂੰ ਜੋੜਣ ਅਤੇ ਜ਼ਬਤ ਕਰਨ ਲਈ ਅਥਾਰਟੀਆਂ ਨੂੰ ਸ਼ਕਤੀ ਪ੍ਰਦਾਨ ਕੀਤੀ ਜਾਵੇਗੀ। 


ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵਡੇਰੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਸੂਬਾਈ ਗਜ਼ਟ `ਚ ‘ਦਾ ਫੁਗੀਟਿਵ ਇਕਨਾਮਿਕ ਓਫੈਂਡਰਜ਼ ਐਕਟ-2018’ (ਐਕਟ ਨੰ. 17 ਆਫ 2018) ਨੂੰ ਮੁੜ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੀਰਵ ਮੋਦੀ ਅਤੇ ਮੇਹੂਲ ਚੌਕਸੀ ਵੱਲੋਂ 13000 ਕਰੋੜ ਰੁਪਏ ਦੇ ਪੀ.ਐਨ.ਬੀ. ਘੁਟਾਲੇ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਵਰਤਮਾਨ ਸਿਵਲ ਅਤੇ ਅਪਰਾਧਿਕ ਕਾਨੂੰਨੀ ਉਪਬੰਧ ਸਮੱਸਿਆ ਨੂੰ ਤੀਬਰਤਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਨਹੀਂ ਹਨ। ਉਨ੍ਹਾਂ ਦੱਸਿਆ ਕਿ 31 ਜੁਲਾਈ, 2018 ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਸਹਿਮਤੀ ਦੇਣ ਤੋਂ ਬਾਅਦ ਇਹ ਐਕਟ ਲਾਗੂ ਹੋ ਗਿਆ ਹੈ ਅਤੇ ਇਕ ਅਗਸਤ, 2018 ਨੂੰ ਭਾਰਤ ਸਰਕਾਰ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਹੋ ਗਿਆ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Approval for reproduction of the act to seize the property of the financial fugitive