ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਕੈਪਟਨ ਅਮਰਿੰਦਰ ਤੇ ਹਰਸਿਮਰਤ ਬਾਦਲ ਵਿਚਾਲੇ ਤਿੱਖੀ ਬਹਿਸਬਾਜ਼ੀ

ਕੈਪਟਨ ਅਮਰਿੰਦਰ ਤੇ ਹਰਸਿਮਰਤ ਬਾਦਲ ਵਿਚਾਲੇ ਤਿੱਖੀ ਬਹਿਸਬਾਜ਼ੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਿਚਾਲੇ ਅੱਜ ਤਿੱਖੀ ਬਹਿਸਬਾਜ਼ੀ ਹੋਈ। ਇਹ ਬਹਿਸਬਾਜ਼ੀ ਆਹਮੋ–ਸਾਹਮਣੇ ਨਹੀਂ, ਸਗੋਂ ਟਵਿਟਰ ਉੱਤੇ ਕੀਤੇ ‘ਟਵੀਟਸ’ ਰਾਹੀਂ ਹੋਈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਦੇਰ ਰਾਤੀਂ ਆਪਣੀ ਪਾਰਟੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਨਾਲ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨਾਂ ਲਈ ਲੈ ਕੇ ਗਏ ਸਨ।

 

 

ਇਸ ਤੋਂ ਬਾਅਦ ਅਕਾਲੀ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਕਾਂਗਰਸ ਪਾਰਟੀ ਉੱਤੇ ਵਿਅੰਗ ਕੱਸਿਆ ਕਿ – ‘ਕੈਪਟਨ ਅਮਰਿੰਦਰ ਸਿੰਘ ਕੱਲ੍ਹ ਰਾਹੁਲ ਗਾਂਧੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤਾਂ ਲੈ ਗਏ ਪਰ ਉਨ੍ਹਾਂ ਵਿੱਚ ਇੰਨੀ ਹਿੰਮਤ ਨਹੀਂ ਸੀ ਕਿ ਉਹ ਕਾਂਗਰਸ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਟੈਂਕਾਂ ਤੇ ਮੋਰਟਾਰਾਂ ਨਾਲ ਹਮਲਾ ਕੀਤੇ ਹੋਣ ਦਾ ਗੁਨਾਹ ਕਬੂਲ ਕਰ ਲੈਂਦੇ ।’

 

ਇਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਸੁਆਲ ਦਾਗ਼ਿਆ – ‘ਕੀ ਤੁਸੀਂ, ਤੁਹਾਡੇ ਪਤੀ ਸੁਖਬੀਰ ਸਿੰਘ ਬਾਦਲ ਜਾਂ ਉਸ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਤੁਹਾਡੇ ਉਸ ਪੜਦਾਦੇ ਸੁੰਦਰ ਸਿੰਘ ਮਜੀਠੀਆ ਲਈ ਮਾਫ਼ੀ ਮੰਗੀ ਹੈ; ਜਿਸ ਨੇ ਜੱਲ੍ਹਿਆਂਵਾਲਾ ਬਾਗ਼ ’ਚ ਹੋਏ ਕਤਲੇਆਮ ਵਾਲੀ ਸ਼ਾਮ ਜਨਰਲ ਡਾਇਰ ਨੂੰ ਰਾਤ ਦਾ ਸ਼ਾਨਦਾਰ ਭੋਜਨ ਖਵਾਇਆ ਸੀ। ਬਾਅਦ ਵਿੱਚ ਅੰਗਰੇਜ਼ਾਂ ਨੇ ਇਸੇ ਵਫ਼ਾਦਾਰੀ ਦਾ ਇਨਾਮ ਵਜੋਂ ਉਨ੍ਹਾਂ ਨੂੰ ‘ਨਾਈਟਹੁੱਡ’ ਦਾ ਖਿ਼ਤਾਬ ਦਿੱਤਾ ਸੀ।’

 

 

ਕੈਪਟਨ ਦੇ ਇਸ ਟਵੀਟ ਦਾ ਇਹ ਖ਼ਬਰ ਲਿਖੇ ਜਾਣ ਤੱਕ ਕੋਈ ਜਵਾਬ ਨਹੀਂ ਆਇਆ ਸੀ।

ਕੈਪਟਨ ਅਮਰਿੰਦਰ ਤੇ ਹਰਸਿਮਰਤ ਬਾਦਲ ਵਿਚਾਲੇ ਤਿੱਖੀ ਬਹਿਸਬਾਜ਼ੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Argumentation between Captain Amrinder and Harsimrat Badal