ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸੇ ਵੀ ਸਮੇਂ ਹੋ ਸਕਦੀ ਹੈ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ

ਕਿਸੇ ਵੀ ਸਮੇਂ ਹੋ ਸਕਦੀ ਹੈ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ

ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਦਸਲੂਕੀ ਕਰਨ ਤੇ ਕਥਿਤ ਤੌਰ ’ਤੇ ਧਮਕੀ ਦੇਣ ਦੇ ਦੋਸ਼ਾਂ ਹੇਠ ਨਾਮਜ਼ਦ ਕੀਤੇ ਗਏ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ (ਲਿਪ – LIP) ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਔਕੜਾਂ ਵਧ ਗਈਆਂ ਹਨ। ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੱਲ੍ਹ ਸੋਮਵਾਰ ਨੂੰ ਗੁਰਦਾਸਪੁਰ ਦੇ ਸੈਸ਼ਨਜ਼ ਜੱਜ ਰਮੇਸ਼ ਕੁਮਾਰੀ ਨੇ ਰੱਦ ਕਰ ਦਿੱਤੀ ਸੀ। ਪੁਲਿਸ ਉਨ੍ਹਾਂ ਨੂੰ ਕਿਸੇ ਵੀ ਵੇਲੇ ਗ੍ਰਿਫ਼ਤਾਰ ਕਰ ਸਕਦੀ ਹੈ।

 

 

ਸ੍ਰੀ ਬੈਂਸ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਬੀਤੀ 12 ਸਤੰਬਰ ਨੂੰ ਦਾਇਰ ਕੀਤੀ ਗਈ ਸੀ। ਉਸ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ 16 ਸਤੰਬਰ ਤੱਕ ਲਈ ਮੁਲਤਵੀ ਕਰ ਦਿੱਤਾ ਸੀ। ਸੋਮਵਾਰ ਸ਼ਾਮੀਂ ਪੰਜ ਕੁ ਵਜੇ ਸੈਸ਼ਨਜ਼ ਜੱਜ ਰਮੇਸ਼ ਕੁਮਾਰੀ ਨੇ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰਨ ਦਾ ਫ਼ੈਸਲਾ ਸੁਣਾਇਆ ਸੀ।

 

 

ਜ਼ਿਲ੍ਹਾ ਅਟਾਰਨੀ ਨੇ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਤੇ ਧਮਕਾਉਣ ਦੇ ਮਾਮਲੇ ਵਿੱਚ ਬੈਂਸ ਦੀ ਗ੍ਰਿਫ਼ਤਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਸੀ ਕਿ ਘਟਨਾ ਵਾਪਰਨ ਵੇਲੇ ਸ੍ਰੀ ਬੈਂਸ ਨਾਲ ਬਹੁਤ ਸਾਰੇ ਲੋਕ ਮੌਜੂਦ ਸਨ। ਉਨ੍ਹਾਂ ਦੀ ਮਨਸ਼ਾ ਠੀਕ ਨਹੀਂ ਸੀ।

 

 

ਸਰਕਾਰੀ ਵਕੀਲ ਨੇ ਕਿਹਾ ਸੀ ਕਿ ਸ੍ਰੀ ਬੈਂਸ ਦੀ ਗ੍ਰਿਫ਼ਤਾਰੀ ਨਾਲ ਉਨ੍ਹਾਂ ਤੋਂ ਪੁੱਛਗਿੱਛ ਕਰ ਕੇ ਉਸ ਦੇ ਸਾਥੀਆਂ ਦਾ ਪਤਾ ਲਾਉਣਾ ਵੀ ਜ਼ਰੂਰੀ ਹੈ, ਤਾਂ ਜੋ ਸਹੀ ਛਾਣਬੀਣ ਹੋ ਸਕੇ।

 

 

ਵਕੀਲ ਨੇ ਅੱਗੇ ਕਿਹਾ ਸੀ ਕਿ ਵਾਇਰਲ ਹੋਈ ਵਿਡੀਓ ਨਾਲ ਛੇੜਖਾਨੀ ਕੀਤੀ ਗਈ ਹੈ; ਜਿਸ ਨੂੰ ਫ਼ਾਰੈਂਸਿਕ ਲੈਬ ਭੇਜਣਾ ਜ਼ਰੂਰੀ ਹੈ। ਇਨ੍ਹਾਂ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਬੈਂਸ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ।

 

 

ਉੱਧਰ ਸ੍ਰੀ ਬੈਂਸ ਵੱਲੋਂ ਪੇਸ਼ ਹੋਏ ਵਕੀਲਾਂ ਨੇ ਸਰਕਾਰੀ ਧਿਰ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ ਤੇ ਕਿਹਾ ਸੀ ਕਿ ਸ੍ਰੀ ਬੈਂਸ ਨਾਲ ਜਿਹੜੇ ਲੋਕ ਦਫ਼ਤਰ ਵਿੱਚ ਗਏ ਸਨ; ਉਹ ਪਟਾਕਾ ਫ਼ੈਕਟਰੀ ਧਮਾਕੇ ਵਿੱਚ ਲਾਪਤਾ ਵਿਅਕਤੀ ਦਾ ਭਰਾ ਸਤਨਾਮ ਸਿੰਘ ਤੇ ਹੋਰ ਰਿਸ਼ਤੇਦਾਰ ਸਨ; ਜੋ ਸਥਾਨਕ ਨਿਵਾਸੀ ਹੀ ਹਨ।

 

 

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦਾ ਹਵਾਲਾ ਵੀ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਇਹ ਪਰਚਾ ਉਨ੍ਹਾਂ ਦੇ ਕਹਿਣ ’ਤੇ ਹੀ ਦਰਜ ਹੋਇਆ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸ੍ਰੀ ਬੈਂਸ ਨੂੰ ਸਿਆਸੀ ਰੰਜਿਸ਼ ਦਾ ਸ਼ਿਕਾਰ ਬਣਾਇਆ ਗਿਆ ਸੀ।

 

 

ਸ੍ਰੀ ਸਿਮਰਜੀਤ ਸਿੰਘ ਵਿਰੁੱਧ ਕੇਸ ਬਟਾਲਾ ਦੇ ਐੱਸਡੀਐਮ ਬਲਬੀਰ ਰਾਜ ਸਿੰਘ ਦੀ ਸ਼ਿਕਾਇਤ ਦੇ ਆਧਾਰ ਉੱਤੇ ਦਰਜ ਹੋਇਆ ਸੀ। ਉਸ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਬੈਂਸ ਜ਼ਬਰਦਸਤੀ ਆਪਣੇ ਕਈ ਸਾਥੀਆਂ ਨਾਲ ਡੀਸੀ ਦਫ਼ਤਰ ਵਿੱਚ ਦਾਖ਼ਲ ਹੋਏ ਸਨ ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arrest of Simarjit Singh Bains is possible anytime