ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​ਪੀ.ਐਫ.ਐਮ.ਐਸ. ’ਤੇ ਆੜ੍ਹੜੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ

72170 ਮੀਟਿਰਕ ਟਨ ਝੋਨੇ ਦੀ ਹੋਈ ਖ਼ਰੀਦ

 

ਮੁੱਢਲੀਆਂ ਔਕੜਾਂ ਨੂੰ ਪਾਰ ਕਰਦਿਆਂ, ਪੰਜਾਬ ਵਿੱਚ ਨਿੱਜੀ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀ.ਐਫ.ਐਮ.ਐਸ.) ’ਤੇ ਆੜ੍ਹੜੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦਿੱਤੀ।

 

6 ਅਕਤੂਬਰ ਦੀ ਰਜਿਸਟ੍ਰੇਸ਼ਨ ਸਥਿਤੀ ਬਾਰੇ ਦੱਸਦਿਆਂ, ਉਨ੍ਹਾਂ ਕਿਹਾ ਕਿ ਸੂਬੇ ਭਰ ’ਚੋਂ 314 ਆੜ੍ਹੜੀਆਂ ਨੇ ਖੁਦ ਨੂੰ ਪੀ.ਐਫ.ਐਮ.ਐਸ. ਦੇ ਐਕਸਪੈਂਡੀਚਰ, ਐਡਵਾਂਸ ਐਂਡ ਟਰਾਂਸਫਰ (ਈ.ਏ.ਟੀ.) ਮਡਿਊਲ ’ਚ ਰਜਿਸਟਰ ਕਰਵਾ ਲਿਆ ਹੈ।

 

ਬੁਲਾਰੇ ਨੇ ਦੱਸਿਆ ਕਿ ਸੂਬੇ ਦੀਆਂ ਖ਼ਰੀਦ ਏਜੰਸੀਆਂ ਪੀ.ਐਫ.ਐਮ.ਐਸ. ਸਾਫਟਵੇਅਰ ਦੀ ਵਰਤੋਂ ਸਬੰਧੀ ਆੜ੍ਹੜੀਆਂ ਦੀ ਸਿਖਲਾਈ ਲਈ ਸਰਗਰਮ ਸਹਿਯੋਗ ਦੇ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਕਿਸਾਨਾਂ ਦੇ ਬੈਂਕ ਖਾਤੇ ਦੀ ਜਾਣਕਾਰੀ ਅਪਲੋਡ ਕਰਨ ਅਤੇ ਪੀ.ਐਫ.ਐਮ.ਐਸ. ’ਤੇ ਆੜ੍ਹੜੀਆਂ ਦੇ ਬੈਂਕ ਖਾਤੇ ਨਾਲ ਜੋੜਨ ਵਿੱਚ ਸਹਾਇਤਾ ਕਰ ਰਹੀਆਂ ਹਨ।

 

ਸਾਉਣੀ ਮੰਡੀਕਰਨ ਸੀਜ਼ਨ 2019-20 ਦੀ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ 6 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 72170 ਮੀਟਿਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

 

ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 53822 ਮੀਟਿਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 18348 ਮੀਟਿਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਨਗ੍ਰੇਨ ਵੱਲੋਂ 22050 ਮੀਟਿਰਕ ਟਨ, ਮਾਰਕਫੈੱਡ ਵੱਲੋਂ 15090 ਟਨ ਅਤੇ ਪਨਸਪ ਵੱਲੋਂ 11813 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 4299 ਮੀਟਿਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arthiyas registration on PFMS takes off