ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਰਵਿੰਦ ਪਾਲ ਸੰਧੂ ਨੇ ਡਿਪਟੀ ਕਮਿਸਨਰ ਫ਼ਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ

ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰ ਭਾਈਚਾਰੇ ਨਾਲ ਕੀਤੀ ਪਲੇਠੀ ਮੀਟਿੰਗ

 

ਆਈ.ਏ.ਐਸ ਅਧਿਕਾਰੀ ਅਰਵਿੰਦ ਪਾਲ ਸੰਧੂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰ੍ਬੰਧਕੀ ਕੰਪਲੈਕਸ ਦਫ਼ਤਰ ਵਿਖੇ ਡਿਪਟੀ ਕਮਿਸਨਰ ਫਾਜ਼ਿਲਕਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। 

 

ਜ਼ਿਕਰਯੋਗ ਹੈ ਕਿ ਅਰਵਿੰਦ ਪਾਲ ਸੰਧੂ ਇਸ ਤੋਂ ਪਹਿਲਾਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਭਾਗ ਦੇ ਸਪੈਸ਼ਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਤੋਂ ਇਲਾਵਾ ਸ. ਅਰਵਿੰਦ ਪਾਲ ਸੰਧੂ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਐਸ.ਡੀ.ਐਮ. ਲੰਮਾ ਸਮਾਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। 2009 ਬੈਚ ਦੇ ਆਈ.ਏ.ਐਸ ਅਧਿਕਾਰੀ ਸ. ਸੰਧੂ ਆਪਣੇ 25 ਸਾਲ ਦੇ ਸੇਵਾਕਾਲ ਵਿੱਚ 18 ਸਾਲ ਵੱਖ-ਵੱਖ ਜ਼ਿਲ੍ਹਿਆਂ ’ਚ ਕਈਂ ਅਹਿਮ ਅਹੁੱਦਿਆਂ ’ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

 

ਸ. ਅਰਵਿੰਦ ਸੰਧੂ ਨੇ ਅਹੁਦਾ ਸੰਭਾਲਣ ਤੋਂ ਬਾਅਦ ਵਧੀਕ ਡਿਪਟੀ ਕਮਿਸਨਰ (ਜ) ਅਤੇ ਸਮੂਹ ਐਸ.ਡੀ.ਐਮ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਬਾਰੇ ਜਾਣਕਾਰੀ ਲਈ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਪਲੇਠੀ ਪ੍ਰੈੱਸ ਮਿਲਣੀ ਦੌਰਾਨ ਸ. ਸੰਧੂ ਨੇ ਕਿਹਾ ਕਿ ਲੋਕ ਹਿੱਤ ਦੇ ਕੰਮਾਂ ਅਤੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਪਹਿਲਕਦਮੀ ਨਾਲ ਨਜਿੱਠਿਆ ਜਾਵੇਗਾ। ਸ. ਅਰਵਿੰਦ ਪਾਲ ਸੰਧੂ ਨੇ ਕਿਹਾ ਕਿ ਪ੍ਰਸ਼ਾਸਨਿਕ ਕਾਰਜਾਂ ਅਤੇ ਲੋਕ ਮਸਲਿਆਂ ਨੂੰ ਉਜਾਗਰ ਕਰਨ ਲਈ ਮੀਡੀਆ ਦਾ ਅਹਿਮ ਰੋਲ ਹੈ। ਉਨ੍ਹਾਂ ਸਮੁੱਚੇ ਪੱਤਰਕਾਰ ਭਾਈਚਾਰੇ ਨੂੰ ਜ਼ਿਲ੍ਹਾ ਪ੍ਰਸਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। 


ਉਨ੍ਹਾਂ ਕਿਹਾ ਕਿ ਸਮਾਜਿਕ, ਧਾਰਮਿਕ, ਐਨ.ਜੀ.ਓ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਦੀ ਹੋਰ ਜ਼ਿਆਦਾ ਨੁਹਾਰ ਬਦਲਣ ਲਈ ਵਿਸੇਸ ਉਪਰਾਲੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸ. ਅਰਵਿੰਦ ਪਾਲ ਸੰਧੂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ ਅਤੇ ਵਧੀਕ ਡਿਪਟੀ ਕਮਿਸਨਰ ਸਮੇਤ ਹੋਰ ਅਧਿਕਾਰੀਆਂ ਵੱਲੋਂ ਗੁਲਦਸਤੇ ਭੇਟ ਕਰਕੇ ਸ. ਅਰਵਿੰਦ ਪਾਲ ਸੰਧੂ ਦਾ ਨਿੱਘਾ ਸਵਾਗਤ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arvind Pal Sandhu takes over as Deputy Commissioner Fazilka