ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾੜ੍ਹੀ ਸੀਜ਼ਨ ਦੇ ਖ਼ਰੀਦ ਸਬੰਧੀ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕਰ ਲਏ ਜਾਣ : ਆਸ਼ੂ

ਅਨਾਜ ਸੁਰੱਖਿਆ ਐਕਟ ਅਧੀਨ ਅਨਾਜ ਵੰਡ 20 ਮਾਰਚ ਤੱਕ ਮੁਕੰਮਲ ਕਰਨ ਦੇ ਹੁਕਮ

 

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਇੱਥੇ ਅਨਾਜ ਭਵਨ ਵਿਖੇ ਪੰਜਾਬ ਰਾਜ ਵਿੱਚ ਹਾੜ੍ਹੀ ਸੀਜ਼ਨ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਹਾੜ੍ਹੀ ਸੀਜ਼ਨ ਦੀ ਫ਼ਸਲ ਕਣਕ ਦੇ ਮੰਡੀ ਵਿੱਚ ਆਉਣ ਵਿੱਚ ਸਿਰਫ਼ ਮਹੀਨੇ ਕੁ ਦਾ ਸਮਾਂ ਹੀ ਬਾਕੀ ਰਹਿ ਗਿਆ ਹੈ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਮੁੱਚੇ ਪ੍ਰਬੰਧ ਹੁਣ ਤੋਂ ਹੀ ਕਰ ਲੈਣੇ ਚਾਹੀਦੇ ਹਨ ਤਾਂ ਜੋ ਮੰਡੀ ਵਿੱਚ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਵੀ ਹਾਜ਼ਰ ਸਨ।

 

ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਇਸ ਮੌਕੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਨਾਜ ਖ਼ਰੀਦ ਸਬੰਧੀ ਤਿਆਰ ਕਰਵਾਈ ਨਵੀਂ ਵੈੱਬਸਾਈਟ ਸਬੰਧੀ ਵੀ ਪੇਸ਼ਕਾਰੀ ਦਿੱਤੀ ਗਈ। ਇਸ ਵੈੱਬਸਾਈਟ ਉੱਤੇ ਕਿਸਾਨ ਖੁਦ/ਆੜ੍ਹਤੀ/ਇੰਸਪੈਕਟਰ ਕਿਸਾਨ ਨੂੰ ਰਜਿਸਟਰ ਕਰ ਸਕਦਾ ਹੈ ਅਤੇ ਉਸ ਸਬੰਧੀ ਵੇਰਵੇ ਜਿਵੇਂ ਕਿ ਕਿਸਾਨ ਦਾ ਮੋਬਾਇਲ ਨੰਬਰ, ਕਿਸਾਨ ਵੱਲੋਂ ਕਿਸ ਪਿੰਡ/ਹੱਦ ਬਸਤ ਵਿੱਚ ਅਤੇ ਕਿੰਨੇ ਖੇਤਰ ਵਿੱਚ ਕਿਹੜੀ ਫ਼ਸਲ ਬੀਜੀ ਗਈ ਹੈ, ਉਸ ਬਾਰੇ ਜਾਣਕਾਰੀ ਦਰਜ ਕੀਤੀ ਜਾਣੀ ਹੁੰਦੀ ਹੈ। 

 

ਸ੍ਰੀ ਆਸ਼ੂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰ ਦੇਣ ਤਾਂ ਜੋ ਕਿਸਾਨਾਂ ਨੂੰ ਮੌਕੇ 'ਤੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਵਾਰ ਦੀ ਖ਼ਰੀਦ ਦੌਰਾਨ ਪੁਰਾਣੇ ਪੋਰਟਲ ਦੀ ਵਰਤੋਂ ਨਹੀਂ ਕੀਤੀ ਜਾਵੇਗੀ।

 

ਇਸ ਮੌਕੇ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਅਨਾਜ ਸੁਰੱਖਿਆ ਐਕਟ ਅਧੀਨ ਕੀਤੇ ਜਾਣ ਵਾਲੇ ਅਨਾਜ ਦੀ ਵੰਡ ਹਰ ਹਾਲਤ ਵਿੱਚ 20 ਮਾਰਚ ਤੱਕ ਮੁਕੰਮਲ ਕਰ ਲਈ ਜਾਵੇ।

............

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ASHU DIRECTS FOOD DEPT TO COMPLETE RABI CROP ARRANGEMENTS WELL BEFORE TIME