ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19: ਤਾਲਾਬੰਦੀ ’ਚ ਮੁਲਾਜ਼ਮਾਂ ਵਲੋਂ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਅੱਜ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਾਲਾਬੰਦੀ ਦੋਰਾਨ ਨਿਭਾਈ ਜਾ ਰਹੀ ਡਿਊਟੀ ਦੀ ਭਰਭੂਰ ਸ਼ਲਾਘਾ ਕੀਤੀ।

 

ਸ੍ਰੀ ਆਸ਼ੂ ਨੇ ਕਿਹਾ ਕਿ ਅੱਜ ਜਦੋਂ ਕੋਵਿਡ 19 ਦੇ ਖਤਰੇ ਦੇ ਮੱਦੇਨਜ਼ਰ ਕੋਈ ਵੀ ਆਪਣੇ ਘਰਾਂ ਤੋਂ ਨਿਕਲਣਾ ਦਾ ਹੌਸਲਾ ਨਹੀਂ ਕਰ ਰਿਹਾ ਉਸ ਸਮੇਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਰਾਜ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਸਾਥ ਦਿੰਦਿਆ ਪੰਜਾਬ ਰਾਜ ਵਿੱਚ ਜਰੂਰੀ ਵਸਤਾਂ ਦੀ ਸਪਲਾਈ ਚੇਨ ਨੂੰ ਬਹਾਲ ਕਰ ਦਿੱਤਾ ਹੈ।

 

ਉਨਾਂ ਕਿਹਾ ਇਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਾ ਕੇਵਲ ਪੰਜਾਬ ਰਾਜ ਸਗੋਂ ਦੇਸ਼ ਦੇ ਦੂਸਰੇ ਹਿੱਸਿਆਂ ਵਿਚ ਵੀ ਅਨਾਜ ਪਹੁੰਚਾਉਣ ਲਈ ਵਿਸੇਸ ਉਪਰਾਲੇ ਕੀਤੇ ਜਿਸ ਸਦਕੇ ਸਪੈਸਲ ਟਰੇਨਾਂ ਅਤੇ ਟਰੱਕਾਂ ਰਾਹੀਂ ਦੂਜੇ ਰਾਜਾਂ ਨੂੰ ਅਨਾਜ ਭੇਜਣਾ ਸੰਭਵ ਹੋ ਸਕਿਆ ਅਤੇ ਇਸ ਕਾਰਜ ਲਈ ਲੋੜੀਂਦੀ ਲੇਬਰ ਦੀ ਘਾਟ ਦੇ ਬਾਵਜੂਦ ਸਿਹਤ ਵਿਭਾਗ ਵਲੋਂ ਜਾਰੀ ਸਮਾਜਿਕ ਦੂਰੀ ਰੱਖਣ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਇਆ।

 

ਉਨਾਂ ਕਿਹਾ ਕਿ ਜਿੱਥੇ ਸਾਇੰਸ ਅੱਜ ਦੇ ਯੁੱਗ ਵਿਚ ਖਤਮ ਹੋ ਜਾਂਦੀ ਹੈ ਉਥੇ ਦੁਆਵਾਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਹੁਣ ਦੁਆਵਾਂ ਲੈਣ ਦਾ ਮੌਕਾ ਹੈ।

 

ਖੁਰਾਕ ਮੰਤਰੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਸੇ ਤਰਾਂ ਕੰਮ ਕਰਦੇ ਰਹਿਣਗੇ ਅਤੇ ਵਿਭਾਗ ਦੇ ਅਕਸ ਨੂੰ ਹੋਰ ਚਮਕਾਉਣਗੇ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ashu lauds efforts of food and civil supplies staff for their dedication in crisis