ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਸ਼ਵਨੀ ਸ਼ਰਮਾ ਬਣੇ ਪੰਜਾਬ ਭਾਜਪਾ ਦੇ ਪ੍ਰਧਾਨ, ਦੂਜੀ ਵਾਰ ਮਿਲੀ ਜ਼ਿੰਮੇਵਾਰੀ

ਫ਼ੋਟੋ ਪ੍ਰਦੀਪ ਪੰਡਿਤ, ਜਲੰਧਰ

 

ਪਠਾਨਕੋਟ ਦੇ ਸਾਬਕਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਦੂਜੀ ਵਾਰ ਪੰਜਾਬ ਬੀਜੇਪੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਅੱਜ ਜਲੰਧਰ ਵਿਖੇ ਇਕ ਸਮਾਗਮ ਦੌਰਾਨ ਅਸ਼ਵਨੀ ਸ਼ਰਮਾਂ ਦੇ ਨਾਮ ਦਾ ਪਾਰਟੀ ਵੱਲੋਂ ਰਸਮੀ ਤੌਰ ਤੇ ਐਲਾਨ ਕੀਤਾ ਗਿਆ।

 

 

ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਅਸ਼ਵਨੀ ਸ਼ਰਮਾ ਨੂੰ ਨਿਯੁਕਤ ਕੀਤੇ ਜਾਣ ਦੀ ਖਬਰ ਮੰਗਲਵਾਰ 14 ਜਨਵਰੀ ਨੂੰ ਆਈ ਸੀ। ਜਿਸ ਚ ਕਿਹਾ ਗਿਆ ਸੀ ਕਿ ਅਸ਼ਵਨੀ ਸ਼ਰਮਾ ਦਾ ਨਾਂ ਸੂਬਾ ਪ੍ਰਧਾਨ ਵਜੋਂ ਲਗਭਗ ਤੈਅ ਹੋ ਗਿਆ ਹੈ ਤੇ ਛੇਤੀ ਹੀ ਇਸ ਨਿਯੁਕਤੀ ਦਾ ਰਵਾਇਤੀ ਐਲਾਨ ਕੀਤਾ ਜਾ ਸਕਦਾ ਹੈ।

 

ਕਿਹਾ ਜਾ ਰਿਹਾ ਸੀ ਕਿ ਇਸ ਦਾ ਪੱਕਾ ਐਲਾਨ 17 ਜਨਵਰੀ 2020 ਨੂੰ ਕੀਤਾ ਜਾ ਸਕਦਾ ਹੈ। ਹਾਲਾਂਕਿ ਪੰਜਾਬ ਦੇ ਸੂਬਾਈ ਪ੍ਰਧਾਨ ਵਜੋਂ ਉਹ ਇਹ ਜ਼ਿੰਮੇਵਾਰੀ ਪਹਿਲਾਂ ਵੀ ਨਿਭਾ ਚੁਕੇ ਹਨ। ਉਹ ਪਠਾਨਕੋਟ ਵਿਧਾਨ ਸਭਾ ਸੀਟ ਤੋਂ ਸਾਲ 2012-2017 ਤਕ ਵਿਧਾਇਕ ਵੀ ਰਹਿ ਚੁੱਕੇ ਹਨ।

 

ਅਸ਼ਵਨੀ ਕੁਮਾਰ ਸ਼ਰਮਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰ ਹਨ। ਉਨ੍ਹਾਂ ਦਾ ਜਨਮ 23-01-1965 ਨੂੰ ਪਠਾਨਕੋਟ ਵਿਖੇ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਮ ਪੰਡਤ ਉਮਾ ਦੱਤ ਹੈ। ਉਨ੍ਹਾਂ ਨੇ 1983 ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਬੀ.ਏ. ਦੀ ਪੜ੍ਹਾਈ ਕੀਤੀ ਹੈ। ਅਸ਼ਵਨੀ ਸ਼ਰਮਾ ਪੇਸ਼ੇ ਵਜੋਂ ਇਕ ਕਾਰੋਬਾਰੀ ਹਨ।

 

ਪਠਾਨਕੋਟ ਸੂਬੇ ਦਾ ਉੱਤਰੀ ਜ਼ੋਨ ਚ ਇਕ ਜ਼ਿਲ੍ਹਾ ਹੈ। ਪਠਾਨਕੋਟ ਸ਼ਹਿਰ ਇਕ ਜ਼ਿਲ੍ਹਾ ਹੈੱਡਕੁਆਰਟਰ ਹੈ। ਇਹ ਜ਼ਿਲ੍ਹਾ 27 ਜੁਲਾਈ 2011 ਨੂੰ ਬਣਾਇਆ ਗਿਆ ਸੀ। ਇਹ ਸ਼ਿਵਾਲਿਕ ਪਹਾੜੀਆਂ ਦੇ ਤਲ਼ਾਂ ਵਿੱਚ ਸਥਿਤ ਹੈ। ਇਹ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ਨਾਲ ਅੰਤਰਰਾਸ਼ਟਰੀ ਸਰਹੱਦਾਂ ਨੂੰ ਸਾਂਝਾ ਕਰਦਾ ਹੈ। ਇਹ ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਅਤੇ ਹਿਮਾਚਲ ਪ੍ਰਦੇਸ਼ ਦੇ ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ ਨਾਲ ਵੀ ਸਰਹੱਦਾਂ ਸਾਂਝੀਆਂ ਕਰਦਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਪੂਰਬੀ ਪੰਜਾਬ ਦੇ ਪਠਾਨਕੋਟ ਨਾਲ ਲੱਗਦਾ ਹੈ। ਦੋ ਮੁੱਖ ਨਦੀਆਂ - ਬਿਆਸ ਅਤੇ ਰਾਵੀ ਜ਼ਿਲ੍ਹੇ ਵਿਚੋਂ ਲੰਘਦੀਆਂ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ashwani Sharma becomes the second time president of the Punjab BJP