ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਠਿੰਡਾ ਪੁਲਿਸ ਦਾ ASI ਚੁੱਪ-ਚਪੀਤੇ ਮੰਗ ਰਿਹਾ ਸੀ ਉਪਰਲੀ ਕਮਾਈ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਮਨ ਸਟਾਫਬਠਿੰਡਾ ਪੁਲਿਸ ਵਿਖੇ ਤਾਇਨਾਤ .ਐਸ.ਆਈ. ਤੇਜਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ

 

ਜਾਣਕਾਰੀ ਮੁਤਾਬਕ ਉਕਤ .ਐਸ.ਆਈ ਨੂੰ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ .ਐਸ.ਆਈ ਵੱਲੋਂ ਇਕ ਮੁਕੱਦਮੇ ਵਿਚ ਸੰਮਨ ਤਾਮੀਲ ਕਰਵਾ ਕੇ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਨ ਬਦਲੇ 10,000 ਰੁਪਏ ਦੀ ਮੰਗ ਕਰ ਰਿਹਾ ਹੈ।

 

ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਦੋਸ਼ੀ .ਐਸ.ਆਈ ਨੂੰ ਪਹਿਲਾਂ ਹੀ 3000 ਰੁਪਏ ਅਦਾ ਕੀਤੇ ਜਾ ਚੁੱਕੇ ਹਨਵਿਜੀਲੈਂਸ ਵੱਲੋਂ ਸਕਾਇਤ ਦੀ ਪੜਤਾਲ ਉਪਰੰਤ ਉਕਤ ਦੋਸੀ .ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5000 ਰੁਪਏ ਦੀ ਰਿਸਵਤ ਲੈਂਦਿਆਂ ਮੌਕੇਤੇ ਹੀ ਦਬੋਚ ਲਿਆ।

 

ਉਨਾਂ ਦੱਸਿਆ ਕਿ ਦੋਸੀ ਖਿਲਾਫ ਭਿ੍ਰਸਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ASI of Bathinda Police was quietly demanding the bribe