ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖੇਤੀਬਾੜੀ ਵਿਭਾਗ ਦੀ ਕਿਸਾਨਾਂ ਨੂੰ ਸਲਾਹ-ਖੇਤਾਂ 'ਚੋਂ ਤੁਰੰਤ ਪਾਣੀ ਬਾਹਰ ਕੱਢਣ ਲਈ ਕਿਹਾ 

ਖੇਤੀ ਅਧਿਕਾਰੀਆਂ ਨੂੰ ਪ੍ਰਭਾਵਿਤ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਲਈ ਕਿਹਾ

 

ਖੇਤੀਬਾੜੀ ਵਿਭਾਗ ਵੱਲੋਂ ਮੀਂਹ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਨਾਲ ਫ਼ਸਲਾਂ ਦੇ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਿਭਾਗ ਵੱਲੋਂ ਕਣਕ ਤੇ ਸਬਜ਼ੀਆਂ ਦੀ ਕਾਸ਼ਤ ਕਰਦੇ ਕਿਸਾਨਾਂ ਦੀਆਂ ਫ਼ਸਲਾਂ ਜੇਕਰ ਮੀਂਹ/ਹਵਾ ਕਾਰਨ ਵਿਛ ਗਈਆਂ ਹਨ ਤਾਂ ਉਨ੍ਹਾਂ ਨੂੰ ਖੇਤਾਂ ਵਿੱਚੋਂ ਤੁਰੰਤ ਪਾਣੀ ਬਾਹਰ ਕੱਢਣ ਦੀ ਸਲਾਹ ਜਾਰੀ ਕੀਤੀ ਗਈ ਹੈ।

 

ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਵਿਭਾਗ ਦੇ ਖੇਤਰੀ ਅਧਿਕਾਰੀਆਂ ਨੂੰ ਤੁਰੰਤ ਉਨ੍ਹਾਂ ਕਿਸਾਨਾਂ ਨਾਲ ਰਾਬਤਾ ਬਣਾਉਣ ਲਈ ਕਿਹਾ ਹੈ, ਜਿਨ੍ਹਾਂ ਦੀਆਂ ਫ਼ਸਲਾਂ ਦਾ ਭਾਰੀ ਮੀਂਹ ਨਾਲ ਕੋਈ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਮੱਦੇਨਜ਼ਰ ਸਬੰਧਤ ਮਾਲ ਅਧਿਕਾਰੀਆਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਤਾਂ ਜੋ ਮੁਸ਼ਕਲ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ।

 

ਇਸੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸਤੁੰਤਰ ਕੁਮਾਰ ਐਰੀ ਨੇ ਦੱਸਿਆ ਕਿ ਮੀਂਹ, ਗੜ੍ਹਿਆ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀਆਂ ਫੀਲਡ ਅਧਿਕਾਰੀਆਂ ਤੋਂ ਰਿਪੋਰਟਾਂ ਮੰਗ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਛੁੱਟੀਆਂ ਦੌਰਾਨ ਵੀ ਕਿਸਾਨਾਂ ਨਾਲ ਰਾਬਤਾ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਫਸਲਾਂ ਦੇ ਨੁਕਸਾਨ ਨੂੰ ਘਟਾਉਣ ਹਿੱਤ ਸਹੀ ਸਲਾਹ ਮੁਹੱਈਆ ਕਰਵਾਈ ਜਾ ਸਕੇ।

 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਤਾਂ ਜੋ ਇਸ ਦੇ ਇਵਜ਼ ਵਜੋਂ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। 

 

ਮੁੱਖ ਮੰਤਰੀ ਨੇ ਮਾਲ ਮੰਤਰੀ, ਵਿੱਤ ਕਮਿਸ਼ਨਰ ਮਾਲ, ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਮਾਲ ਅਧਿਕਾਰੀਆਂ ਨੂੰ ਵੀ ਜ਼ਮੀਨੀ ਪੱਧਰ 'ਤੇ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕਰਨ ਦੇ ਆਦੇਸ਼ ਦਿੱਤੇ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ASKS FIELD OFFICERS TO IMMEDIATELY GET IN TOUCH WITH FARMERS TO GIVE PROPER ADVICE