ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ’ਚ ਸਹਾਇਕ ਲਾਈਨਮੈਨ ਮੁਅੱਤਲ

ਜਲਾਲਾਬਾਦ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਉਪ ਮੰਡਲ ਘੁਬਾਇਆ ਅਧੀਨ ਵੰਡ ਮੰਡਲ ਜਲਾਲਾਬਾਦ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਗੁਰਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ (ਸਜ਼ਾ ਅਤੇ ਅਪੀਲ)  ਰੈਗੂਲੇਸ਼ਨ 1971 ਦੇ ਰੈਗੂਲੇਸ਼ਨ-4 (1) ਅਧੀਨ ਤੱਤਕਲ ਪ੍ਰਭਾਵ ਤੋਂ ਮੁਅੱਤਲ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮੁਅੱਤਲੀ ਦੌਰਾਨ ਕਰਮਚਾਰੀ ਦਾ ਹੈੱਡ ਕੁਆਰਟਰ ਉਪ ਮੰਡਲ ਸ਼ਹਿਰੀ ਗੁਰੂਹਰਹਾਏ ਦੇ ਦਫ਼ਤਰ ਵਿਖੇ ਫਿਕਸ ਕੀਤਾ ਜਾਂਦਾ ਹੈ, ਜਿੱਥੇ ਕਿ ਉਹ ਮੁਅੱਤਲੀ ਦੌਰਾਨ ਐਮ.ਐਸ.ਆਰ.ਵਾ:1 ਭਾਗ-1 ਦੇ ਰੈਗੂਲੇਸ਼ਨ 7.2 (1) ਏ ਅਧੀਨ ਮਿਲਣਯੋਗ ਗੁਜ਼ਾਰਾ ਭੱਤਾ ਅਤੇ ਪੱਤਰ ਵਿਵਹਾਰ ਵਸੂਲ ਕਰੇਗਾ।

 

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਛੱਤਵਾਲ ਨੇ ਦੱਸਿਆ ਕਿ ਜ਼ਿਮਨੀ ਚੋਣ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬਣਦੀ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Assistant Lineman Suspended for Violation of Election Code