ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਹੋਏ ਹਮਲੇ ’ਤੇ ਸ਼੍ਰੋਮਣੀ ਕਮੇਟੀ ਚਿੰਤਤ, ਪਾਕਿਸਤਾਨ ਜਾਵੇਗਾ ਵਫ਼ਦ

ਦੇਸ਼ ਭਰ ਦੇ ਗੁਰਦੁਆਰਿਆਂ ਦੀ ਨਿਗਰਾਨੀ ਕਰਨ ਵਾਲੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਭੀੜ ਦੇ ਕੀਤੇ ਗਏ ਹਮਲੇ ਦੀ ਸਥਿਤੀ ਅਤੇ ਉਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਆਪਣਾ ਚਾਰ ਮੈਂਬਰੀ ਵਫ਼ਦ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਭੇਜੇਗੀ

 

ਸ਼ੁੱਕਰਵਾਰ ਨੂੰ ਨਨਕਾਣਾ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਭੀੜ-ਹਮਲੇ ਦੀ ਸਖਤ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ

 

ਲੌਂਗੋਵਾਲ ਨੇ ਕਿਹਾ, "ਅਸੀਂ ਪਾਕਿਸਤਾਨ ਵਿਚ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦੀ ਸਖਤ ਨਿੰਦਾ ਕਰਦੇ ਹਾਂ ਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤੇ ਉਥੇ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ"

 

ਉਨ੍ਹਾਂ ਕਿਹਾ, ‘‘ ਅਸੀਂ ਹਾਲਾਤ ਦਾ ਜਾਇਜ਼ਾ ਲੈਣ ਲਈ ਚਾਰ ਮੈਂਬਰੀ ਵਫ਼ਦ ਨੂੰ ਪਾਕਿਸਤਾਨ ਭੇਜਾਂਗੇ ਲੌਂਗੋਵਾਲ ਨੇ ਕਿਹਾ ਕਿ ਇਹ ਵਫ਼ਦ ਉਥੇ ਸਿੱਖ ਪਰਿਵਾਰਾਂ ਨਾਲ ਵੀ ਮੁਲਾਕਾਤ ਕਰੇਗਾ ਉਨ੍ਹਾਂ ਇਹ ਵੀ ਕਿਹਾ ਕਿ ਇਹ ਵਫ਼ਦ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਵੀ ਮੁਲਾਕਾਤ ਕਰੇਗਾ

 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਵਫ਼ਦ ਵਿੱਚ ਰਾਜਿੰਦਰ ਸਿੰਘ ਮਹਿਤਾ, ਰੂਪ ਸਿੰਘ, ਸੁਰਜੀਤ ਸਿੰਘ ਅਤੇ ਰਾਜਿੰਦਰ ਸਿੰਘ ਸ਼ਾਮਲ ਹੋਣਗੇ ਦੂਜੇ ਪਾਸੇ ਰਾਜਧਾਨੀ ਨਵੀਂ ਦਿੱਲੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਜਿਹੜੇ ਲੋਕ ਦੇਸ਼ ਭਰ ਵਿੱਚ ਸੋਧੇ ਹੋਏ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਗੁਆਂਢੀ ਦੇਸ਼ ਵਿੱਚ ਘੱਟ ਗਿਣਤੀਆਂਤੇ ਹੋਏ ਅੱਤਿਆਚਾਰਾਂ ਬਾਰੇ ਹੋਰ ਸਬੂਤ ਦੀ ਲੋੜ ਹੈ ਕੀ?

 

ਹਰਦੀਪ ਸਿੰਘ ਪੁਰੀ ਨੇ ਟਵੀਟ ਕੀਤਾ ਕਿ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹਮਲੇ ਤੋਂ ਇਲਾਵਾ ਸ਼ੁੱਕਰਵਾਰ ਨੂੰ ਹਿੰਸਕ ਭੀੜ ਨੇ ਇਸ ਪਵਿੱਤਰ ਅਸਥਾਨ ਦਾ ਨਾਮ ਬਦਲ ਕੇ "ਗੁਲਾਮ ਮੁਸਤਫਾ" ਰੱਖਣ ਦੀ ਧਮਕੀ ਦਿੱਤੀ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਗੁਰਦੁਆਰਾ ਜਨਮ ਅਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਲਾਹੌਰ ਨੇੜੇ ਸਥਿਤ ਹੈ ਜਿਥੇ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ

 

ਦੱਸਣਯੋਗ ਹੈ ਕਿ ਲੰਘੇ ਸ਼ੁੱਕਰਵਾਰ ਨੂੰ ਭੀੜ ਨੇ ਕਥਿਤ ਤੌਰ 'ਤੇ ਹਮਲਾ ਕੀਤਾ ਅਤੇ ਸ਼੍ਰੀ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਵੱਡੀ ਭੀੜ ਨੇ ਪੱਥਰ ਸੁੱਟੇ ਸਨਜਿਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ਤੇ ਆਮ ਦੇਖਣ ਨੂੰ ਮਿਲ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Attack on Nankana Sahib Gurdwara SGPC to send 4 member delegation to Pakistan