ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਮੁੜ ਘੁਸਪੈਠ ਦੀ ਕੋਸ਼ਿਸ਼, ਬੀਐਸਐਫ ਨੇ ਪਾਕਿਸਤਾਨੀ ਕੀਤਾ ਢੇਰ

ਬਾਰਡਰ ਸਿਕਿਓਰਿਟੀ ਫੋਰਸ ਨੇ ਅਟਾਰੀ ਸੈਕਟਰ ਤੋਂ ਭਾਰਤੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ।

 

ਨਾਮੀ ਅਖਬਾਰ ‘ਅਮਰ ਉਜਾਲਾ’ ਦੀ ਰਿਪੋਰਟ ਅਨੁਸਾਰ ਬੁੱਧਵਾਰ ਦੇਰ ਸ਼ਾਮ ਇਕ ਪਾਕਿਸਤਾਨੀ ਭਾਰਤੀ ਸਰਹੱਦ ਵੱਲ ਵੱਧ ਰਿਹਾ ਸੀ। ਸਰਹੱਦੀ ਇਲਾਕਿਆਂ ਚ ਸ਼ਾਮ ਨੂੰ ਧੁੰਦ ਦੀ ਚਾਦਰ ਫੈਲ ਜਾਂਦੀ ਹੈ। ਇਸ ਦਾ ਫਾਇਦਾ ਚੁੱਕਦਿਆਂ ਪਾਕਿਸਤਾਨੀ ਘੁਸਪੈਠੀਏ ਕੰਡਿਆਲੀ ਤਾਰ ਦੇ ਨੇੜੇ ਆ ਗਿਆ।

 

ਜਦੋਂ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਚੁਣੌਤੀ ਦਿੱਤੀ ਤਾਂ ਉਹ ਵਾਪਸ ਭੱਜਣ ਲਈ ਦੌੜਿਆ। ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਉਥੇ ਹੀ ਢੇਰੀ ਕਰ ਦਿੱਤਾ। ਖ਼ਬਰ ਲਿਖੇ ਜਾਣ ਤੱਕ ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਕੰਡਿਆਲੀ ਤਾਰ ਦੇ ਕੋਲ ਪਈ ਸੀ।

 

ਦੇਰ ਰਾਤ ਬੀਐਸਐਫ ਅਤੇ ਪਾਕਿਸਤਾਨੀ ਰੇਂਜਰਾਂ ਵਿਚਕਾਰ ਫਲੈਗ ਬੈਠਕ ਹੋਣ ਦੀ ਸੰਭਾਵਨਾ ਹੈ। ਤਲਾਸ਼ੀ ਵਿੱਚ ਕੁਝ ਪਾਕਿਸਤਾਨੀ ਕਰੰਸੀ ਅਤੇ ਇੱਕ ਮੋਬਾਈਲ ਮਿਲਿਆ ਹੈ।

 

ਇਸ ਦੌਰਾਨ ਬੀਐਸਐਫ ਨੇ ਅਟਾਰੀ ਸੈਕਟਰ ਦੇ ਬਚੀਵਿੰਡ ਤੋਂ ਦੋ ਕਿੱਲੋ ਹੈਰੋਇਨ ਬਰਾਮਦ ਕੀਤੀ।

 

ਦੱਸ ਦੇਈਏ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਪਾਕਿਸਤਾਨ ਦੀ ਦਖਲਅੰਦਾਜੀ ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਾਕਿਸਤਾਨ ਵੱਲੋਂ ਡਰੋਨਾਂ ਤੋਂ ਭੇਜੀ ਗਈ ਹਥਿਆਰਾਂ ਦੀ ਵੱਡੀ ਖੇਪ ਅੰਮ੍ਰਿਤਸਰ ਦੇ ਤਰਨਤਾਰਨ ਖੇਤਰ ਤੋਂ ਬਰਾਮਦ ਕੀਤੀ ਗਈ।

 

ਇਸ ਦੇ ਨਾਲ ਹੀ ਫਿਰੋਜ਼ਪੁਰ ਵੀ ਲਗਾਤਾਰ ਪਾਕਿਸਤਾਨੀ ਡਰੋਨਾਂ ਨਾਲ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ ਸੁਰੱਖਿਆ ਏਜੰਸੀਆਂ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਹੀਆਂ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Attempted to infiltrate again in Punjab BSF shoots down a Pakistani