ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਿਸ਼ਵਤ ਲੈਂਦਾ ਰੰਗੇ ਹੱਥੀਂ ਫੜ੍ਹਿਆ ਗਿਆ ਫਿਰੋਜ਼ਪੁਰ ਦਾ ਆਡਿਟ ਇੰਸਪੈਕਟਰ

 

ਸਹਿਕਾਰੀ ਸਭਾਵਾਂ ਫਿਰੋਜਪੁਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਹਰਭਿੰਦਰ ਸਿੰਘ ਨੂੰ 6 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰੰਗੇ ਹੱਥੀਂ ਕਾਬੂ ਕਰ ਲਿਆ

 


ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡਿਟ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਸੁਖਦੇਵ ਸਿੰਘ, ਸੇਲਜਮੈਨ, ਮੁੱਢਲੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਮਹੰਤਾਂ ਵਾਲਾ, ਜਿਲਾ ਫਰੋਜਪੁਰ ਦੀ ਸ਼ਿਕਾਇਤ ਉੱਤੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸਹਿਕਾਰੀ ਸਭਾ ਮਹੰਤਾਂਵਾਲਾ ਵਿਖੇ ਬਤੌਰ ਸੇਲਜਮੈਨ ਵਜੋਂ ਤਾਇਨਾਤ ਹੈ ਅਤੇ ਉਕਤ ਆਡਿਟ ਇੰਸਪੈਕਟਰ ਵਲੋਂ ਸੁਸਾਇਟੀ ਦੀ ਆਡਿਟ ਰਿਪੋਰਟ ਵਿਚ ਉਸ ਦੀ ਕਾਰਗੁਜਾਰੀ ਸਬੰਧੀ ਰਿਪੋਰਟ ਚੰਗੀ ਲਿਖਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਪਰ ਸੌਦਾ 6,000 ਰੁਪਏ ਵਿਚ ਤੈਅ ਹੋਇਆ ਹੈਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਆਡਿਟ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 6 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Audit inspector caught with bribe grabbing in Ferozepur punjab