ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਸਲਾਂ ਦੇ ਖਰਾਬੇ ਨੂੰ ਟਿੱਡੀ ਦਲ ਦੇ ਹਮਲੇ ਤੋਂ ਬਚਾਉਣ ਲਈ ਅਧਿਕਾਰੀਆਂ ਰਹਿਣ ਸੁਚੇਤ

ਟਿੱਡੀ ਦਲ ਦੀ ਸੂਚਨਾ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਕੰਟਰੋਲ ਰੂਮ ਸਥਾਪਤ

 

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਫਸਲਾਂ ’ਤੇ ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਅਗਾਊਂ ਤਿਆਰੀਆਂ ਉੱਤੇ ਪ੍ਰਬੰਧ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਚਾਰ-ਪੰਜ ਮਹੀਨਿਆਂ ਦੌਰਾਨ ਟਿੱਡੀ ਦਲ ਦਾ ਹਮਲਾ ਹੋਣ ਦਾ ਖ਼ਦਸ਼ਾ ਹੈ ਇਸ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਹੁਣੇ ਤੋਂ ਹੀ ਅਗੇਤੇ ਪ੍ਰਬੰਧ ਕਰਨੇ ਯਕੀਨੀ ਬਣਾਉਣ। ਇਸ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

 

ਸ. ਸੰਧੂ ਨੇ ਕਿਹਾ ਕਿ ਸਰਹੱਦੀ ਖੇਤਰ ਰਾਜਸਥਾਨ ਅਤੇ ਪਾਕਿਸਤਾਨ ਨਾਲ ਲੱਗਦੇ ਜ਼ਿਲ੍ਹਾ ਫ਼ਾਜਿਲਕਾ ਦੇ ਪਿੰਡਾਂ ਵਿਚ ਪਿਛਲੇ ਕੁਝ ਸਮੇਂ ਵਿਚ ਟਿੱਡੀ ਦਲ ਦੇ ਹਮਲੇ ਹੋਏ ਸਨ, ਜਿਸ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਾਇਨਾਤ ਟੀਮਾਂ ਵੱਲੋਂ ਟਿੱਡੀ ਦਲ ’ਤੇ ਸਮਾਂ ਰਹਿੰਦੇ ਕਾਬੂ ਪਾ ਲਿਆ ਗਿਆ ਸੀ ਅਤੇ ਭਵਿੱਖ ਅੰਦਰ ਟਿੱਡੀ ਦਲ ਫ਼ਸਲਾਂ ਨੂੰ ਕੋਈ ਨੁਕਸਾਨ ਨਾ ਪਹੁੰਚ ਸਕੇ, ਇਸ ਲਈ ਸਬੰਧਤ ਅਧਿਕਾਰੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। 

 

ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਿੰਡਾਂ ਤੇ ਪੰਚਾਇਤਾਂ ਵਿੱਚ ਥਾਵਾਂ ਦੀ ਪਹਿਚਾਣ ਪਹਿਲਾਂ ਹੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਟਿੱਡੀ ਦਲ ਨੂੰ ਕੰਟਰੋਲ ਕਰਨ ਲਈ ਸਪਰੇਅ ਅਤੇ ਸਾਫ਼ ਪਾਣੀ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਪੰਚਾਇਤ ਵਿਭਾਗ ਪਿੰਡਾਂ ਵਿੱਚ ਟਰੈਕਟਰ ਪਿੱਛੇ ਚੱਲਣ ਵਾਲੇ ਵੱਡੇ ਵਾਟਰ ਟੈਂਕਾਂ ਦਾ ਪ੍ਰਬੰਧ ਕਰਕੇ ਸਪਰੇਅ ਵਾਲੀ ਥਾਂ ਤੇ ਪਹੁੰਚਾਏਗਾ। 

 

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਮਾਲ ਵਿਭਾਗ, ਪੁਲਿਸ ਵਿਭਾਗ, ਬੀ.ਐਸ.ਐਫ ਆਦਿ ਹੋਰ ਵਿਭਾਗ ਨਾਲ ਤਾਲਮੇਲ ਕਰਕੇ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦਾ ਸਰਵੇ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਟਿੱਡੀ ਦਲ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਜਾਣਕਾਰੀ ਜਾਂ ਸੂਚਨਾ ਸਾਂਝੀ ਕਰਨ ਲਈ ਕੰਟਰੋਲ ਰੂਮ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ 94170-22038, ਬਲਾਕ ਅਬੋਹਰ ਵਿਖੇ 96464-49952, ਬਲਾਕ ਖੂਈਆਂ ਸਰਵਰ ਵਿਖੇ 80546-52903, ਬਲਾਕ ਫਾਜ਼ਿਲਕਾ ਵਿਖੇ 95921-12062 ਅਤੇ ਬਲਾਕ ਜਲਾਲਾਬਾਦ ਵਿਖੇ 86997-74659 ’ਤੇ ਕਾਲ ਕਰਕੇ ਸੂਚਨਾ ਸਾਂਝੀ ਕੀਤੀ ਜਾ ਸਕਦੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Authorities remained vigilant to prevent crop damage from locust infestation