ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਪਠਾਨਕੋਟ ਦੇ ਆਟੋ ਚਾਲਕ ਵੱਲੋਂ ਅਨੋਖਾ ਸਲਾਮ

ਪਿਛਲੇ ਸਾਲ ਫਰਵਰੀ ਮਹੀਨੇ 'ਚ ਹੋਏ ਪੁਲਵਾਮਾ ਅੱਤਵਾਦੀ ਹਮਲੇ ਨੂੰ ਅੱਜ ਇੱਕ ਸਾਲ ਹੋ ਚੁੱਕੇ ਹਨ। ਇਸ ਅੱਤਵਾਦੀ ਹਮਲੇ ’ਚ ਦੇਸ਼ ਦੇ 40 ਸੀਆਰਪੀਐਫ ਜਵਾਨ ਸ਼ਹੀਦ ਹੋ ਗਏ ਸਨ। ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਨੂੰ ਅੱਜ ਪੂਰੇ ਦੇਸ਼ ਭਰ 'ਚ ਵੱਖ-ਵੱਖ ਸਮਾਗਮਾਂ ਰਾਹੀਂ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਪਠਾਨਕੋਟ ਦੇ ਇੱਕ ਆਟੋ ਚਾਲਕ ਨੇ ਅਨੋਖੇ ਤਰੀਕੇ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਸ ਨੇ ਅਜਿਹਾ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ।
 

ਆਟੋ ਚਾਲਕ ਨੇ ਆਪਣੇ ਆਟੋ ਰਿਕਸ਼ਾ ਉੱਤੇ ਇੱਕ ਪੋਸਟਰ ਚਸਪਾਇਆ ਸੀ, ਜਿਸ 'ਚ ਉਸ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਅੱਜ ਸ਼ੁੱਕਰਵਾਰ ਨੂੰ ਮੁਫ਼ਤ ਸਵਾਰੀਆਂ ਢੋਹਣ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਬਹੁਤ ਸਾਰੇ ਯਾਤਰੀਆਂ ਨੇ ਉਸ ਨੂੰ ਪੈਸੇ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਇਨ੍ਹਾਂ ਯਾਤਰੀਆਂ ਨੂੰ ਦੇਸ਼ ਦੀ ਰੱਖਿਆ 'ਚ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੇ ਜਾਂਦੇ ਫੰਡ 'ਚ ਇਹ ਪੈਸੇ ਦਾਨ ਕਰਨ ਲਈ ਕਿਹਾ।

 


 

ਇਸ ਆਟੋ ਚਾਲਕ ਦਾ ਨਾਂ ਸੰਦੀਪ ਕੁਮਾਰ ਹੈ। ਉਹ ਆਟੋ ਰਿਕਸ਼ਾ ਚਲਾ ਕੇ ਆਪਣੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਂਦਾ ਹੈ। ਸੰਦੀਪ ਨੇ ਕਿਹਾ ਕਿ ਕਈ ਲੋਕ ਅੱਜ ਦੇ ਦਿਨ ਵੈਲੇਂਟਾਈਨ ਡੇਅ ਮਨਾ ਰਹੇ ਹਨ, ਪਰ ਉਨ੍ਹਾਂ ਨੂੰ ਅੱਜ ਦਾ ਦਿਨ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ। ਉਸ ਨੇ ਕਿਹਾ ਕਿ ਉਹ ਹਰ ਸਾਲ 14 ਫਰਵਰੀ ਨੂੰ ਮੁਫਤ ਆਟੋ ਚਲਾਵੇਗਾ।
 

ਸੰਦੀਪ ਨੇ ਦੱਸਿਆ ਕਿ ਅੱਜ ਉਸ ਦੇ ਆਟੋ 'ਚ 100 ਤੋਂ ਵੱਧ ਯਾਤਰੀਆਂ ਨੇ ਸਫ਼ਰ ਕੀਤਾ ਅਤੇ ਉਨ੍ਹਾਂ ਨੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੈਸੇ ਦਾਨ ਕਰਨ ਦਾ ਭਰੋਸਾ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Auto Rickshaw driver ferries passengers free to pay tribute to Pulvama martyrs