ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਵਤਾਰ ਸਿੰਘ ਹਿੱਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖ਼ਾਹੀਆ ਕਰਾਰ ਦਿੱਤਾ

(ਫ਼ੋਟੋ ਸਮੀਰ ਸਹਿਗਲ)

 

ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਅੱਜ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਇਸ ਮੌਕੇ ਅਵਤਾਰ ਸਿੰਘ ਹਿੱਤ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣੀ ਗਲਤੀ ਸਵੀਕਾਰ ਕਰ ਲਈ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੇ ਅਵਤਾਰ ਸਿੰਘ ਹਿੱਤ ਨੂੰ ਧਾਰਮਿਕ ਸਜ਼ਾ ਦਾ ਹੱਕਦਾਰ ਮੰਨਦਿਆਂ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

 

ਅਵਤਾਰ ਸਿੰਘ ਹਿੱਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਚ ਧਾਰਮਿਕ ਤਨਖ਼ਾਹ ਲਗਾਈ ਹੈ। ਧਾਰਮਿਕ ਤਨਖ਼ਾਹ ਦੌਰਾਨ ਉਨ੍ਹਾਂ ਨੂੰ ਤਖਤ ਸ੍ਰੀ ਪਟਨਾ ਸਾਹਿਬ ਵਿਖੇ 7 ਦਿਨ ਜੋੜਿਆਂ ਦੀ ਸੇਵਾ, ਬਰਤਨ ਸਾਫ਼ ਕਰਨ ਦੀ ਸੇਵਾ ਅਤੇ 1-1 ਘੰਟਾ ਕੀਰਤਨ ਸਰਵਨ ਕਰਨ ਦੀ ਸੇਵਾ ਲਗਾਈ ਗਈ ਹੈ।

 

ਇਸੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵੀ 1-1 ਘੰਟਾ 5 ਦਿਨ ਸੇਵਾ ਕਰਨ ਅਤੇ ਦੋਵੇਂ ਗੁਰੂ ਧਾਮਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਅਤੇ ਦੇਗ ਲਈ 5100-5100 ਰੁਪਏ ਭੇਟ ਕਰਨ ਦੀ ਧਾਰਮਿਕ ਸਜ਼ਾ ਲਗਾਈ ਗਈ ਹੈ।

 

 

ਦੱਸਣਯੋਗ ਹੈ ਕਿ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ 'ਤੇ ਅਰਦਾਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਤੁਲਨਾ ਗੁਰੂ ਸਾਹਿਬਾਨ ਦੇ ਬਰਾਬਰ ਕਰਨ ਦਾ ਦੋਸ਼ ਲੱਗਿਆ ਸੀ। ਜਿਸਦੇ ਮੱਦੇਨਜ਼ਰ ਅੱਜ ਇਹ ਕਾਰਵਾਈ ਕੀਤੀ ਗਈ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Avtar Singh almighty acknowledged the mistake by appearing before Akal Takht