ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਅਵਾਮ' ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ’ਚ ਪਾਏ 61,000 ਰੁਪਏ

'ਅਸਿਸਟੈਂਟ ਐਂਡ ਵੈਲਫੇਅਰ ਐਸੋਸੀਏਸ਼ਨ ਫਾਰ ਮੀਡੀਆ' (ਅਵਾਮ) ਵੱਲੋਂ ਅੱਜ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 61,000 ਰੁਪਏ ਦਾ ਯੋਗਦਾਨ ਪਾਇਆ ਗਿਆ

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਾਮ ਦੇ ਇਕ ਬੁਲਾਰੇ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਇਹ ਰਾਸ਼ੀ ਨਿੱਜੀ ਸੁਰੱਖਿਆ ਉਪਕਰਣਾਂ (ਪੀਪੀਈ) ਕਿੱਟਾਂ ਦੀ ਖਰੀਦ ਲਈ ਦਿੱਤੀ ਗਈ ਹੈ


ਬੁਲਾਰੇ ਨੇ ਕਿਹਾ ਕਿ ਕੋਵਿਡ -19 ਸੰਕਟ ਦੇ ਮੱਦੇਨਜ਼ਰ ਇਸ ਮੁਸ਼ਕਿਲ ਸਮੇਂ ਵਿੱਚ ਪੰਜਾਬ ਵਾਸੀਆਂ ਦੀ ਸਹਾਇਤਾ ਕਰਨਾ ਸਾਡਾ ਫਰਜ਼ ਬਣਦਾ ਹੈ ਐਸੋਸੀਏਸ਼ਨ ਨੇ ਵਿਸ਼ੇਸ਼ ਤੌਰ 'ਤੇ ਗਰੀਬ ਅਤੇ ਲੋੜਵੰਦ ਲੋਕਾਂ, ਜਿਨ੍ਹਾਂ ਨੂੰ ਇਸ ਖ਼ਤਰਨਾਕ ਵਾਇਰਸ ਕਰਕੇ ਭਾਰੀ ਮਾਰ ਪਈ ਹੈ, ਨੂੰ ਦਰਪੇਸ਼ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਦਾਨ ਕਰਨ ਦੀ ਅਪੀਲ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:awam contributes rs 61000 to cm covid relief fund