ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲਈ ਐਵਾਰਡੀ ਅਧਿਆਪਕ ਨਿਭਾਉਣਗੇ ਜ਼ਿੰਮੇਵਾਰੀ

ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲਈ ਐਵਾਰਡੀ ਅਧਿਆਪਕ ਨਿਭਾਉਣਗੇ ਜਿ਼ੰਮੇਵਾਰੀ

ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹੁਣ ਨੈਸ਼ਨਲ ਅਤੇ ਸਟੇਟ ਐਵਾਰਡੀ ਅਧਿਆਪਕ ਦਿੱਖ ਬਦਲਣ ਲਈ ਹੋਰ ਹੰਭਾਲਾ ਮਾਰਨਗੇ। ਹਰੇਕ ਨੈਸ਼ਨਲ ਅਤੇ ਸਟੇਟ ਐਵਾਰਡੀ ਅਧਿਆਪਕ ਪੰਜ-ਪੰਜ ਸਕੂਲਾਂ ਦੀ ਦਿੱਖ ਬਦਲਣ ਦੀ ਜਿ਼ੰਮੇਵਾਰੀ ਨਿਭਾਏਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ `ਚ ਨੈਸ਼ਨਲ ਅਤੇ ਸਟੇਟ ਐਵਾਰਡ ਨਾਲ ਨਵਾਜੇ ਜਾ ਚੁੱਕੇ ਅਧਿਆਪਕਾਂ ਨੂੰ ਅੱਜ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸੰਬੋਧਨ ਕੀਤਾ। ਇਸ ਮੌਕੇ ਡਾਇਰੈਕਟਰ ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਇੰਦਰਜੀਤ ਸਿੰਘ ਵੀ ਹਾਜ਼ਰ ਸਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

250 ਦੇ ਕਰੀਬ ਪਹੁੰਚੇ ਐਵਾਰਡੀ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਕੱਤਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਮਿਆਰ ਮਿਹਨਤੀ ਅਤੇ ਤਜ਼ਰਬੇਕਾਰ ਅਧਿਆਪਕਾਂ ਦੇ ਯਤਨਾਂ ਨਾਲ ਉਚਾ ਉਠ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਨਾਲ ਹੀ ਸਰਕਾਰੀ ਸਕੂਲਾਂ ਦੀ ਦਿੱਖ ਦਾ ਸੁੰਦਰੀਕਰਨ ਹੋ ਰਿਹਾ ਹੈ, ਪਰ ਕੁਝ ਸਕੂਲਾਂ `ਚ ਅਧਿਆਪਕਾਂ ਨੂੰ ਉਤਸਾ਼ਹ ਦੀ ਜ਼ਰੂਰਤ ਹੈ ਅਤੇ ਇਸ ਲਈ ਨੈਸ਼ਨਲ ਅਤੇ ਸਟੇਟ ਐਵਾਰਡੀ ਅਧਿਆਪਕਾਂ ਦੇ ਬੇਹਤਰੀਨ ਤਜ਼ਰਬੇ ਅਤੇ ਤਕਨੀਕਾਂ ਇਨ੍ਹਾਂ ਅਧਿਆਪਕਾਂ ਨੂੰ ਉਤਸ਼ਾਹਤ ਕਰਨ ਲਈ ਲਾਹੇਵੰਦ ਹੋ ਸਕਦੀਆਂ ਹਨ। ਉਨ੍ਹਾਂ ਸਮੂਹ ਐਵਾਰਡੀਜ਼ ਨੂੰ ਪੰਜ-ਪੰਜ ਸਰਕਾਰੀ ਸਕੂਲਾਂ ਦੀ ਦਿੱਖ ਵਧੀਆ ਬਣਾਉਣ ਦੀ ਜਿ਼ੰਮੇਵਾਰੀ ਵੀ ਲੈਣ ਦੀ ਅਪੀਲ ਕੀਤੀ, ਜਿਸ ਨੂੰ ਸਮੂਹ ਹਾਜ਼ਰ ਅਧਿਆਪਕਾਂ ਨੇ ਪ੍ਰਵਾਨ ਕਰ ਲਿਆ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਬੁਲਾਰੇ ਨੇ ਦੱਸਿਆ ਕਿ ਸਕੱਤਰ ਨੇ ਐਵਾਰਡੀਜ਼ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ `ਚ ਦਾਖ਼ਲਾ ਵਧਾਉਣ ਲਈ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਉਹ ਆਪਣੇ ਤਜ਼ਰਬੇ ਬੱਚਿਆਂ ਦੇ ਮਾਪਿਆਂ ਨਾਲ ਸਾਂਝੇ ਕਰਕੇ ਸਕੂਲਾਂ `ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਕਾਰਜ ਕਰ ਸਕਦੇ ਹਨ, ਐਵਾਰਡ ਪ੍ਰਾਪਤ ਅਧਿਆਪਕਾਂ ਦੀਆਂ ਗੱਲਾਂ ਮਾਪਿਆਂ ਨੂੰ ਪ੍ਰਭਾਵਿਤ ਕਰਨਗੀਆਂ ਤੇ ਸਰਕਾਰੀ ਸਕੂਲਾਂ ਦਾ ਮਾਣ ਵੀ ਵਧੇਗਾ।

 

ਬੁਲਾਰੇ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਨੇ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਇਮਤਿਹਾਨਾਂ ਦੌਰਾਨ ਵਧੀਆ ਨਤੀਜਿਆਂ ਦੀ ਪ੍ਰਾਪਤੀ ਹਿੱਤ ਚੰਗਾ ਲਿਖਣ ਤੇ ਭੈਅ ਰਹਿਤ ਰਹਿ ਕੇ ਇਮਤਿਹਾਨਾਂ `ਚ ਬੈਠਣ ਲਈ ਵਧੀਆ ਤਿਆਰੀ ਲਈ ਆਪਣੇ ਵਿਚਾਰ ਵੱਖ-ਵੱਖ ਮੀਡੀਆ ਤੇ ਸੋਸ਼ਲ ਮੀਡੀਆ ਰਾਹੀਂ ਸਾਂਝੇ ਕਰਨ। 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਨੈਸ਼ਨਲ ਤੇ ਸਟੇਟ ਐਵਾਰਡੀ ਅਧਿਆਪਕਾਂ ਤੋਂ ਇਲਾਵਾ ਡਾ. ਜਰਨੈਲ ਸਿੰਘ ਕਾਲੇਕੇ, ਡਾ. ਦਵਿੰਦਰ ਸਿੰਘ ਬੋਹਾ ਤੇ ਹੋਰ ਅਧਿਕਾਰੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Awarded teacher will be responsible for changing government school