ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਿਲਾਵਟ ਰਹਿਤ ਦੁੱਧ ਬਾਰੇ ਦੱਸਣ ਲਈ ਜਾਗਰੂਕਤਾ ਕੈਂਪ

ਦੁੱਧ ਦੇ 30 ਸੈਂਪਲਾਂ ਦੀ ਜਾਂਚ ਦੌਰਾਨ 17 ਵਿੱਚ ਪਾਣੀ ਦੀ ਮਾਤਰਾ ਵੱਧ ਮਿਲੀ


ਸੂਬਾ ਸਰਕਾਰ ਵੱਲੋਂ ਚਲਾਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਲਾਵਟ ਰਹਿਤ ਵਸਤੂਆਂ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਡਾਇਰੈਕਟਰ ਇੰਦਰਜੀਤ ਸਿੰਘ ਸਰਾਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਲੋਕਾਂ ਨੂੰ ਮਿਲਾਵਟ ਰਹਿਤ ਦੁੱਧ ਪ੍ਰਤੀ ਪ੍ਰੇਰਿਤ ਕਰਨ ਲਈ ਮਾਧਵ ਨਗਰੀ ਵਾਰ ਨੰਬਰ-8 ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।

 

ਕੈਂਪ ਦੌਰਾਨ ਡਿਪਟੀ ਡਾਇਰੈਕਟਰ ਨਿਰਵੈਰ ਸਿੰਘ ਬਰਾੜ, ਕਾਰਜਕਾਰੀ ਅਫ਼ਸਰ ਬੀਰਪ੍ਰਤਾਪ ਸਿੰਘ, ਇੰਸਪੈਕਟਰ ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਪੰਕਜ ਕੁਮਾਰ ਨੇ ਲੋਕਾਂ ਨੂੰ ਮਿਲਾਵਟ ਰਹਿਤ ਵਸਤੂਆਂ ਦੀ ਖ਼ਰੀਦ ਅਤੇ ਵਰਤੋਂ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ। 

 

ਉਨ੍ਹਾਂ ਲੋਕਾਂ ਨੂੰ ਘਰ ਵਿੱਚ ਹੀ ਦੁੱਧ ਦੀ ਜਾਂਚ ਕਰਨ ਦੇ ਤਰੀਕੇ ਸਮਝਾਏ ਅਤੇ ਦੁੱਧ ਦੀ ਮਹੱਤਤਾ, ਮਨੁੱਖੀ ਸਿਹਤ ਲਈ ਦੁੱਧ ਦੀ ਵਰਤੋਂ, ਦੁੱਧ ਦੀ ਮਿਲਾਵਟ ਆਦਿ ਬਾਰੇ ਜਾਣਕਾਰੀ ਦਿੱਤੀ ਗਈ।

 

ਇਸ ਮੌਕੇ ਲੈਬ ਇੰਚਾਰਜ ਜਸਵਿੰਦਰ ਸਿੰਘ ਅਤੇ ਦਰਸ਼ਪ੍ਰੀਤ ਸਿੰਘ ਵੱਲੋਂ ਖਪਤਕਾਰਾਂ ਵੱਲੋ ਲਿਆਂਦੇ ਗਏ ਦੁੱਧ ਦੇ 30 ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 17 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ। ਉਨ੍ਹਾਂ ਕਿਹਾ ਕਿ ਤੁਸੀਂ ਘਰ ਵਿੱਚ ਹੀ ਜਾਂਚ ਕਰਕੇ ਦੁੱਧ ਦੀ ਗੁਣਵਤਾ ਦੀ ਜਾਂਚ ਕਰ ਸਕਦੇ ਹੋ ਕਿ ਕਿੰਨਾ ਦੁੱਧ ਹੈ ਤੇ ਕਿੰਨਾ ਵਿੱਚ ਪਾਣੀ ਮਿਲਾਇਆ ਗਿਆ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Awareness camp to talk about unadulterated milk