ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ

ਨਾਬਾਰਡ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤਾ ਉਪਰਾਲਾ

 

ਰਾਸ਼ਟਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਵੱਲੋਂ ਸ਼ੁੱਕਰਵਾਰ ਨੂੰ ਇੱਥੋਂ ਦੇ ਹੋਟਲ ਸਨਸ਼ਾਈਨ ਸੈਕਟਰ 70 ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਪਿੰਡਾਂ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਦੇ ਨੁਮਾਇੰਦੇ ਅਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

 

ਕੈਂਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਤੋਂ ਆਏ ਡਾ. ਪ੍ਰਿਯੰਕਾ ਨੇ ਫਸਲੀ ਵੰਨ ਸੁਵੰਨਤਾ ਬਾਰੇ ਕਿਸਾਨਾਂ ਨੂੰ ਦੱਸਿਆ ਅਤੇ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਵਾਹ ਕੇ ਯੂਰੀਆ ਦੀ ਵੱਧ ਵਰਤੋਂ ਰੋਕਣ ਲਈ ਪ੍ਰੇਰਿਆ। 

 

ਖੇਤੀਬਾੜੀ ਅਫ਼ਸਰ ਗੁਰਦਿਆਲ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨਾ ਹੈ ਅਤੇ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਉਤੇ ਪਾਬੰਦੀ ਲਾਈ ਹੋਈ ਹੈ।

 

ਇਸ ਮੌਕੇ ਡੀ.ਡੀ.ਐਮ. ਜ਼ਿਲ੍ਹਾ ਵਿਕਾਸ ਅਧਿਕਾਰੀ ਸੰਜੀਵ ਕੁਮਾਰ ਸ਼ਰਮਾ ਨੇ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਮਿੱਟੀ ਵਿੱਚ ਕਾਰਬਨ ਮਾਦਾ ਵਧਾਉਣ ਬਾਰੇ ਦੱਸਿਆ। 

 

ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਜ਼ਮੀਨ ਵਿੱਚ ਵਾਹ ਕੇ ਜਿੱਥੇ ਵਾਤਾਵਰਣ ਦਾ ਨੁਕਸਾਨ ਹੋਣ ਤੋਂ ਬਚਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਮਿੱਤਰ ਕੀੜਿਆਂ ਦਾ ਵੀ ਬਚਾਅ ਹੁੰਦਾ ਹੈ, ਜੋ ਪੈਦਾਵਾਰ ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। 

 

ਉਨ੍ਹਾਂ ਕਿਹਾ ਕਿ ਇਸ ਬਾਰ ਜ਼ਿਲ੍ਹੇ ਭਰ ਵਿੱਚ 140 ਕੈਂਪ ਲਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Awareness motivates farmers not to use straw during camp