ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੱਬੀ ਬਾਦਲ ਅਕਾਲੀ ਦਲ ਛੱਡ ਕੇ ਬਣੇ ਟਕਸਾਲੀ–ਅਕਾਲੀ

ਬੱਬੀ ਬਾਦਲ ਅਕਾਲੀ ਦਲ ਛੱਡ ਕੇ ਬਣੇ ਟਕਸਾਲੀ–ਅਕਾਲੀ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅੱਜ ਵੀਰਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਸੁਖਬੀਰ ਬਾਦਲ ਦੀ ਸੱਜੀ ਬਾਂਹ ਸਮਝੇ ਜਾਣ ਵਾਲੇ ਆਗੂ ਬੱਬੀ ਬਾਦਲ ਅਕਾਲੀ ਦਲ (ਟਕਸਾਲੀ) ' ਸ਼ਾਮਲ ਹੋ ਗਏ। ਇਸ ਮੌਕੇ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਉਨ੍ਹਾਂ 'ਤੇ ਗੰਭੀਰ ਦੋਸ਼ ਲਾਏ

 

 

ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਦਾ ਗਠਨ 1920 ' ਹੋਇਆ ਸੀ ਅਤੇ ਇਸ ਪਾਰਟੀ ਨੇ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ ਪਰ ਜਦੋਂ ਤੋਂ ਸੁਖਬੀਰ ਬਾਦਲ ਇਸ ਦੇ ਪ੍ਰਧਾਨ ਬਣੇ, ਉਸ ਸਮੇਂ ਤੋਂ ਉਨ੍ਹਾਂ ਨੇ ਪਾਰਟੀ ਦਾ ਸੱਤਿਆਨਾਸ਼ ਮਾਰ ਕੇ ਰੱਖ ਦਿੱਤਾਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਨੇ ਸਿੱਖੀ ਦਾ ਵੀ ਘਾਣ ਕਰ ਦਿੱਤਾ ਹੈ।


 

ਸ੍ਰੀ ਬ੍ਰਹਮਪੁਰਾ ਨੇ ਹੀ ਸ੍ਰੀ ਬੱਬੀ ਬਾਦਲ ਨੂੰ ਰਸਮੀ ਤੌਰ ਉੱਤੇ ਆਪਣੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Babbi Badal is now Taksali Akali