ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਬਾਬੂ ਸਿੰਘ ਪੰਜਾਵਾ ਖੁੱਦ ਨੂੰ SC ਕਮਿਸ਼ਨ ਦਾ ਮੈਂਬਰ ਦੱਸ ਕੇ ਕਰ ਰਿਹੈ ਗੁੰਮਰਾਹ’

ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ.ਏ.ਐਸ. (ਸੇਵਾ ਮੁਕਤ) ਨੇ ਕਿਹਾ ਹੈ ਕਿ ਬਾਬੂ ਸਿੰਘ ਪੰਜਾਵਾ ਪੁੱਤਰ ਜੀਤ ਸਿੰਘ, ਪਿੰਡ ਪੰਜਾਵਾ, ਤਹਿਸੀਲ ਲੰਬੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਹੁਣ ਐਸ.ਸੀ ਕਮਿਸ਼ਨ ਦਾ ਗ਼ੈਰ ਸਰਕਾਰੀ ਮੈਂਬਰ ਨਹੀ ਹੈ।

 

ਚੇਅਰਪਰਸਨ ਨੇ ਪ੍ਰੈਸ ਬਿਆਨ 'ਚ ਦੱਸਿਆ ਕਿ ਬਾਬੂ ਸਿੰਘ ਪੁੱਤਰ ਜੀਤ ਸਿੰਘ, ਪਿੰਡ ਪੰਜਾਵਾ, ਤਹਿ: ਲੰਬੀ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਦਫਤਰੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਪੰਜਾਬ ਦੇ ਹੁਕਮ ਪਿੱਠ ਅੰਕਣ ਨੰ: 8/92/2005-ਭਸ2/1054/59 ਮਿਤੀ 06-08-2015 ਰਾਹੀਂ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਗ਼ੈਰ ਸਰਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਸੀ, ਪਰ ਪੰਜਾਵਾ ਖਿਲਾਫ਼ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਪੰਜਾਹ ਹਜ਼ਾਰ ਰਿਸ਼ਵਤ ਲੈਣ ਕਰਕੇ ਮੁਕੱਦਮਾ ਨੰ: 21 ਮਿਤੀ 27-10-2017 ਅਧੀਨ ਧਾਰਾ 7,13(2) ਪੀ.ਸੀ. ਐਕਟ-1988 ਤਹਿਤ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

 

ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ 2004 ਦੀ ਧਾਰਾ 4(2)(ਐਫ) ਅਧੀਨ ਪਿੱਠ ਅੰਕਣ ਨੰ: 8/75/2017 ਭਸ6/69-700 ਮਿਤੀ 13-3-2019 ਰਾਹੀਂ ਬਾਬੂ ਸਿੰਘ ਪੰਜਾਵਾ ਨੂੰ ਪੰਜਾਬ ਐਸ.ਸੀ. ਕਮਿਸ਼ਨ ਵਿੱਚ ਗ਼ੈਰ ਸਰਕਾਰੀ ਮੈਂਬਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਪ੍ਰੰਤੂ ਕਮਿਸ਼ਨ ਦੇ ਨੋਟਿਸ ਵਿੱਚ ਆਇਆ ਹੈ ਕਿ ਬਾਬੂ ਸਿੰਘ ਪੰਜਾਵਾ ਅਜੇ ਵੀ ਆਪਣੇ ਆਪ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਮੈਂਬਰ ਦੱਸ ਕੇ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

 

ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਬੂ ਸਿੰਘ ਪੰਜਾਵਾ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮਕਾਜ ਲਈ ਰਾਬਤਾ ਨਾ ਕਰਨ ਅਤੇ ਜੇਕਰ ਬਾਬੂ ਸਿੰਘ ਪੰਜਾਵਾ ਆਪਣੇ ਆਪ ਨੂੰ ਕਮਿਸ਼ਨ ਦਾ ਮੈਂਬਰ ਦੱਸ ਕੇ ਲੋਕਾਂ ਤੇ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕਮਿਸ਼ਨ ਨੂੰ ਕੀਤੀ ਜਾਵੇ ਤਾਂ ਜੋ ਉਸ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Babu Singh Punjabwa is misleading himself as a member of SC Commission Says tejinder kaur