ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਦਲ ਵੱਲੋਂ ਲਾਏ ਦੋਸ਼ਾਂ ਨੂੰ ਕੈਪਟਨ ਨੇ ਝੂਠ ਦਾ ਪੁਲੰਦਾ ਕਰਾਰ ਦਿੱਤਾ

ਮੁੱਖ ਮੰਤਰੀ ਵੱਲੋਂ ਨਸ਼ਾ ਮਾਫੀਆ ਦਾ ਲੱਕ ਤੋੜ ਕੇ ਆਪਣਾ ਵਾਅਦਾ ਪੁਗਾਇਆ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਉਨ੍ਹਾਂ ਦੋਸ਼ਾਂ ਨੂੰ 'ਝੂਠ ਦਾ ਪੁਲੰਦਾ' ਕਰਾਰ ਦਿੱਤਾ ਹੈ ਕਿ ਜਿਸ ਵਿੱਚ ਉਨ੍ਹਾਂ 'ਤੇ ਗੁਟਕਾ ਸਾਹਿਬ ਦੀ ਸਹੰਬ ਖਾਣ ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ ਸੀ।

 

ਇੱਕ ਸੀਨੀਅਰ ਰਾਜਸੀ ਆਗੂ ਦੇ ਕੋਰੇ ਝੂਠ 'ਤੇ ਹੈਰਾਨੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਦਮਦਮਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਉਹ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦੇਣਗੇ, ਜੋ ਉਨ੍ਹਾਂ ਨੇ ਸਫਲਤਾਪੂਰਵਕ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਤਾਜ਼ਾ ਬਿਆਨ ਬਾਰੇ ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਝੂਠ ਫੈਲਾਉਣ ਬਾਦਲ ਨੂੰ ਸ਼ੋਭਾ ਨਹੀਂ ਦਿੰਦਾ।

 

ਕੈਪਟਨ ਅਮਰਿੰਦਰ ਨੇ ਕਿਹਾ ਕਿ ਚੋਣ ਵਾਅਦੇ ਅਨੁਸਾਰ ਉਨ੍ਹਾਂ ਦੀ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ ਨੇ ਸੂਬੇ ਵਿੱਚ ਡਰੱਗ ਮਾਫੀਆ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ ਇਹ ਮੁਹਿੰਮ ਬਗ਼ੈਰ ਰੁਕਾਵਟ ਜਾਰੀ ਹੈ।

 

ਅੰਕੜਿਆਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਪੁਲੀਸ ਵੱਲੋਂ ਐਨਡੀਪੀਐਸ ਐਕਟ ਅਧੀਨ 34,373 ਕੇਸ ਦਰਜ ਕਰਕੇ 42,571 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 974.15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। 

 

ਉਨ੍ਹਾਂ ਦੱਸਿਆ ਕਿ ਕੁੱਲ 193 ਓਟਜ਼ ਕਲੀਨਿਕ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਵਿੱਚ ਨਸ਼ਾ ਪੀੜਤਾਂ ਨੂੰ ਨਿਯਮਤ ਤੌਰ 'ਤੇ ਮੁਫ਼ਤ ਇਲਾਜ ਮੁਹੱਈਆ ਕਰਾਇਆ ਜਾ ਰਿਹਾ ਹੈ। ਇਸ ਸਮੇਂ ਰਾਜ ਵਿੱਚ 3.70 ਲੱਖ ਵਿਅਕਤੀ ਨਸ਼ਿਆਂ ਤੋਂ ਛੁਟਕਾਰੇ ਲਈ ਇਲਾਜ ਕਰਵਾ ਰਹੇ ਹਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BADAL A LIAR SAYS CAPT AMARINDER ASSERTING THAT HE HAD FULFILLED HIS PROMISE TO BREAK BACKBONE OF DRUG MAFIA