ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੱਜਰ ਪਾਪ ਲਈ ਕੈਪਟਨ ਹੁਣੇ ਸਿੱਖ ਕੌਮ ਤੋਂ ਮਾਫ਼ੀ ਮੰਗਣ: ਪ੍ਰਕਾਸ਼ ਸਿੰਘ ਬਾਦਲ

ਬੱਜਰ ਪਾਪ ਲਈ ਕੈਪਟਨ ਹੁਣੇ ਸਿੱਖ ਕੌਮ ਤੋਂ ਮਾਫ਼ੀ ਮੰਗਣ: ਪ੍ਰਕਾਸ਼ ਸਿੰਘ ਬਾਦਲ

--  ਮੁੱਦਾ 11ਵੀਂ ਤੇ 12ਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਵਿੱਚ ਸਿੱਖ ਗੁਰੂ ਸਾਹਿਬਾਨ ਬਾਰੇ ‘ਗ਼ਲਤ ਤੇ ਇਤਰਾਜ਼ਯੋਗ` ਟਿੱਪਣੀਆਂ ਦਾ


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਗ਼ਲਤੀ ਦਾ ਪਛਤਾਵਾ ਕਰਦਿਆਂ ਸਿੱਖ ਕੌਮ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਜਮਾਤ ਦੀਆਂ ਇਤਿਹਾਸ ਵਿਸ਼ੇ ਦੀਆਂ ਨਵੀਂਆਂ ਪਾਠ-ਪੁਸਤਕਾਂ ਵਿੱਚ ਸਿੱਖ ਗੁਰੂ ਸਾਹਿਬਾਨ ਦਾ ‘ਅਪਮਾਨ ਕੀਤਾ ਗਿਆ ਹੈ।`


ਅੱਜ ਇੱਥੇ ਜਾਰੀ ਇੱਕ ਬਿਆਨ `ਚ ਪੰਜ-ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁਖੀ ਵਜੋਂ ਆਪਣੀ ਜਿ਼ੰਮੇਵਾਰੀ ਭੁਲਾ ਛੱਡੀ ਹੈ ਕਿਉਂਕਿ ਉਨ੍ਹਾਂ ਨੇ ਸਿੱਖ ਹਿਰਦੇ ਵਲੂੰਧਰਨ ਤੇ ਬੇਅਦਬੀ ਜਿਹੀ ਸਮੱਗਰੀ ਤਿਆਰ ਕਰਨ ਤੇ ਉਸ ਨੂੰ ਵੰਡਣ ਲਈ ਜਿ਼ੰਮੇਵਾਰ ਮੁਲਜ਼ਮਾਂ ਵਿਰੁੱਧ ਕੋਈ ਅਪਰਾਧਕ ਮਾਮਲਾ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ।


ਸ੍ਰੀ ਬਾਦਲ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ; ਖ਼ਾਸ ਕਰ ਕੇ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਹਰਗੋਬਿੰਦ ਸਾਹਿਬ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਅਕਸ `ਤੇ ਕੋਝਾ ਹਮਲਾ ਕਰਨ ਵਾਲੀ ਪੁਸਤਕ ਨੂੰ ਸਿਰਫ਼ ਵਾਪਸ ਲੈ ਲੈਣ ਨਾਲ ਹੀ ਗੱਲ ਨਹੀਂ ਬਣਨੀ। ਸ੍ਰੀ ਬਾਦਲ ਨੇ ਕਿਹਾ ਕਿ - ‘ਇਸ ਬੱਜਰ ਪਾਪ ਲਈ ਮੁੱਖ ਮੰਤਰੀ ਨੂੰ ਜਿ਼ੰਮੇਵਾਰੀ ਕਬੂਲਣੀ ਚਾਹੀਦੀ ਹੈ ਤੇ ਖ਼ਾਲਸਾ ਪੰਥ ਤੋਂ ਇਸ ਲਈ ਤੁਰੰਤ ਮਾਫ਼ੀ ਮੰਗਣੀ ਚਾਹੀਦੀ ਹੈ।`


ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸਮੇਤ ਇਸ ਬੇਅਦਬੀ ਲਈ ਜਿ਼ੰਮੇਵਾਰ ਹੋਰ ਮੁਲਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਤੋਂ ਇਨਕਾਰ ਕਰ ਦੇਣ ਦਾ ਇਹੋ ਮਤਲਬ ਹੈ ਕਿ ਸਿੱਖ ਇਤਿਹਾਸ ਨੂੰ ਤਰੋੜਨ-ਮਰੋੜਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਸ੍ਰੀ ਬਾਦਲ ਨੇ ਦਾਅਵਾ ਕੀਤਾ ਕਿ ਜਦ ਤੋਂ ਕੈਪਟਨ ਅਮਰਿੰਦਰ ਸਿੰਘ ਹੁਰਾਂ ਨੇ 11ਵੀਂ ਤੇ 12ਵੀਂ ਜਮਾਤ ਲਈ ਇਤਿਹਾਸ ਦੀਆਂ ਨਵੀਂਆਂ ਪੁਸਤਕਾਂ ਤਿਆਰ ਕਰਨ ਲਈ ਇੱਕ ਕਮੇਟੀ ਕਾਇਮ ਕੀਤੀ ਹੈ; ਤਦ ਤੋਂ ਹੀ ਅਜਿਹੀਆਂ ਗ਼ਲਤੀਆਂ ਵੱਧ ਹੋਣ ਲੱਗੀਆਂ ਹਨ ਤੇ ਅਜਿਹੀਆਂ ਗ਼ਲਤੀਆਂ ਦੀ ਗੰਭੀਰਤਾ ਵੀ ਵਧਦੀ ਜਾ ਰਹੀ ਹੈ ਤੇ ‘ਇਸ ਤੋਂ ਇਹੋ ਅੰਦਾਜ਼ਾ ਲੱਗਦਾ ਹੈ ਕਿ ਸਿੱਖ ਕੌਮ ਨੂੰ ਨੁਕਸਾਨ ਪਹੁੰਚਾਉਣ ਦੇ ਜਾਣਬੁੱਝ ਕੇ ਜਤਨ ਕੀਤੇ ਜਾ ਰਹੇ ਹਨ।`   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Badal asks Amarinder to tender apology to Sikh community