ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਿਰਕੂ ਨਫ਼ਰਤ ਨਾ ਫੈਲਾਉਣ ਬਾਦਲ, ਬੇਅਦਬੀ ਦੇ ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ: ਕੈਪਟਨ

ਫਿਰਕੂ ਨਫ਼ਰਤ ਨਾ ਫੈਲਾਉਣ ਬਾਦਲ, ਬੇਅਦਬੀ ਦੇ ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ: ਕੈਪਟਨ

--  ਬਾਦਲ ਨੂੰ ਪੁੱਛੋ ਕਿ ਉਨ੍ਹਾਂ ਦੀ ਕੁਰਬਾਨੀ ਮੰਗੀ ਕਿਸ ਨੇ ਹੈ?

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੋਵੇਂ ਬਾਦਲਾਂ `ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਉਹ ਦੋਵੇਂ ਫਿ਼ਰਕੂ ਨਫ਼ਰਤ ਫੈਲਾਏ ਜਾਣ ਨੂੰ ਹੱਲਾਸ਼ੇਰੀ ਦੇ ਰਹੇ ਹਨ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਬੇਅਦਬੀ ਮਾਮਲਿਆਂ `ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸਿ਼ਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ।


ਅੱਜ ਇੱਥੇ ਇੱਕ ਪ੍ਰਾਈਵੇਟ ਸਾਈਨ-ਪਲਾਜ਼ਾ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਹੀ ਕਾਰਵਾਈ ਹੋਵੇਗੀ।


ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਨੇਤਾ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਸਖ਼ਤ ਆਲੋਚਨਾ ਕੀਤੀ, ਜਿਸ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਪਿਛਲੀ ਸਰਕਾਰ ਨੂੰ ਸਿੱਧੇ ਤੌਰ `ਤੇ ਜਿ਼ੰਮੇਵਾਰ ਠਹਿਰਾਇਆ ਹੈ।


ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਲੰਬੀ `ਚ ਕਾਂਗਰਸ ਦੀ ਪ੍ਰਸਤਾਵਿਤ ਰੈਲੀ ਬਾਰੇ ਸੁਆਲ ਦੇ ਜੁਆਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਕਿਸੇ ਵੀ ਹਿੱਸੇ `ਚ ਰੈਲੀ ਕਰਨਾ ਉਨ੍ਹਾਂ ਦੀ ਪਾਰਟੀ ਦਾ ਸਿਆਸੀ ਅਧਿਕਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਰੈਲੀ ਦੌਰਾਨ ਸੂਬੇ ਦੇ ਸ਼ਾਂਤ ਮਾਹੋਲ ਵਿੱਚ ਕੜਵਾਹਟ ਪੈਦਾ ਕਰਨ ਵਾਲੇ ਬਾਦਲ ਦੇ ਨਾਪਾਕ ਇਰਾਦਿਆਂ ਦਾ ਪਰਦਾਫ਼ਾਸ਼ ਕਰਨਗੇ।


ਸਾਬਕਾ ਮੁੱਖ ਮੰਤਰੀ ਵੱਲੋਂ ਪੰਜਾਬ ਖ਼ਾਤਰ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣ ਦੇ ਦਾਅਵੇ `ਤੇ ਮਜ਼ਾਕ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ - ਵਧੀਆ ਹੋਵੇ ਜੇ ਬਾਦਲ ਨੂੰ ਪਹਿਲਾਂ ਇਹ ਪੁੱਛਿਆ ਜਾਵੇ ਕਿ ਉਨ੍ਹਾਂ ਦੀ ਕੁਰਬਾਨੀ ਮੰਗੀ ਕਿਸ ਨੇ ਹੈ?   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Badals are spreading hate says Captain