ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਦਲਾਂ ਨੇ ਉਦੇ ਸਿੰਘ ਢਿਲੋਂ ਨੂੰ ਪਾਈਆਂ ਵੋਟਾਂ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਰੂਸਰ ਵਿਖੇ ਵੋਟਾਂ ਪਾਉਣ ਲਈ ਲੱਗੀਆਂ ਲੰਮੀਆਂ ਕਤਾਰਾਂ। ਫ਼ੋਟੋ: ਸਰਬਮੀਤ ਸਿੰਘ, ਹਿੰਦੁਸ

ਪੰਜਾਬ ਦੇ ਬਹੁ-ਚਰਚਿਤ ਪਰਿਵਾਰਾਂ ਵਿੱਚੋਂ ਇੱਕ ਬਾਦਲ ਪਰਿਵਾਰ ਨੇ ਅੱਜ ਆਪਣੇ ਪਿੰਡ ਬਾਦਲ `ਚ ਸਰਪੰਚੀ ਲਈ ਉਮੀਦਵਾਰ ਉਦੇ ਸਿੰਘ ਢਿਲੋਂ ਨੂੰ ਵੋਟਾਂ ਪਾਈਆਂ। ਇੱਥੇ ਵਰਨਣਯੋਗ ਹੈ ਕਿ ਸ੍ਰੀ ਢਿਲੋਂ ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੇ ਰਿਸ਼ਤੇਦਾਰ ਹਨ।


ਅੱਜ ਜਦੋਂ ਸ੍ਰੀ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਵੋਟਾਂ ਪਾਉਣ ਲਈ ਜਾ ਰਹੇ ਸਨ, ਤਦ ਉਨ੍ਹਾਂ ਦਾ ਟਾਕਰਾ ਆਪਣੇ ਸਕੇ ਚਾਚੇ ਸ੍ਰੀ ਗੁਰਦਾਸ ਸਿੰਘ ਬਾਦਲ ਹੁਰਾਂ ਨਾਲ ਹੋ ਗਿਆ। ਦੋਵਾਂ ਨੇ ਚਾਚੇ ਤੋਂ ਆਸ਼ੀਰਵਾਦ ਲਿਆ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ੍ਰੀ ਗੁਰਦਾਸ ਸਿੰਘ ਬਾਦਲ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਹਨ।


ਇਸ ਮੌਕੇ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਪੰਚਾਇਤ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰ ਦਿੱਤੇ ਗਏ ਹਨ ਅਤੇ ਇਹ ਸਰਾਸਰ ਜਮਹੂਰੀਅਤ ਦਾ ਘਾਣ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Badals cast their votes to Uday Singh Dhillon