ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਦਲਾਂ ਨੂੰ ਪੂਰੀ ਸੁਰੱਖਿਆ ਮਿਲੇਗੀ: ਕੈਪਟਨ ਅਮਰਿੰਦਰ ਸਿੰਘ

ਬਾਦਲਾਂ ਨੂੰ ਪੂਰੀ ਸੁਰੱਖਿਆ ਮਿਲੇਗੀ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇੱਥੇ ਵਰਨਣਯੋਗ ਹੈ ਕਿ ਕੱਲ੍ਹ ਉੱਤਰ ਪ੍ਰਦੇਸ਼ `ਚ ਮੁਜ਼ੱਫ਼ਰਨਗਰ ਵਿਖੇ ਤਿੰਨ ਅਜਿਹੇ ਖ਼ਾਲਿਸਤਾਨੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਹੜੇ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਉਣ ਦੇ ਚੱਕਰਾਂ `ਚ ਸਨ। ਅਜਿਹੇ ਹਾਲਾਤ `ਚ ਉਨ੍ਹਾਂ ਲਈ ਉੱਚ-ਪੱਧਰੀ ਸੁਰੱਖਿਆ ਮੁਹੱਈਆ ਕਰਵਾਉਣੀ ਜ਼ਰੂਰੀ ਹੋ ਗਈ ਹੈ।


ਅੱਜ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਬਾਦਲਾਂ ਦੀ ਜਾਨ ਨੂੰ ਖ਼ਤਰਾ ਹੈ। ਤਦ ਜਵਾਬ `ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਹ ਸ਼੍ਰੋਮਣੀ ਅਕਾਲੀ ਦਲ ਦੇ ਦੋਵੇਂ ਆਗੂਆਂ ਨੂੰ ਮੁਕੰਮਲ ਸੁਰੱਖਿਆ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਗੇ।


ਮੁੱਖ ਮੰਤਰੀ ਅੱਜ ਆਧੁਨਿਕ ਵਿਜੀਲੈਂਸ ਭਵਨ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਹ ਭਵਨ ਮੁਹਾਲੀ ਦੇ ਸੈਕਟਰ 68 `ਚ 3.25 ਏਕੜ ਰਕਬੇ `ਚ 31.29 ਕਰੋੜ ਰੁਪਏ ਦੀ ਲਾਗਤ ਨਾਲ ਬਣਵਾਇਆ ਗਿਆ ਹੈ।


ਸੁਆਲਾਂ ਦੇ ਜਵਾਬ ਦਿੰਦਿਆਂ ਕੈਪਟਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਭਲੀਭਾਂਤ ਜਾਣਕਾਰੀ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਝੋਨੇ ਦੀ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਐੱਫ਼ਆਈਆਰਜ਼ ਦਾਇਰ ਹੋ ਰਹੀਆਂ ਹਨ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਾਨੂੰਨ ਨੂੰ ਸਹੀ ਤੇ ਪੂਰੀ ਤਰ੍ਹਾਂ ਲਾਗੂ ਕਰਨ ਦੇ ਮਾਮਲੇ `ਤੇ ਬੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਉਨ੍ਹਾਂ ਨੂੰ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਸਮੇਤ 40,000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੇ ਜਾਣ ਦੀ ਲੋੜ ਹੈ ਪਰ ਹਾਲੇ ਸਰਕਾਰ `ਤੇ ਕੁਝ ਆਰਥਿਕ ਸੰਕਟ ਚੱਲ ਰਿਹਾ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Badals will get full security Captain Amrinder Singh